ਕਿਸਾਨਾਂ ਦੇ ਸਰਮਥਨ ਲਈ ਕੈਪਟਨ ਅਚਨਚੇਤ ਮਟਕਾ ਚੌਕ ਪਹੁੰਚੇ
Published : Feb 18, 2021, 1:23 am IST
Updated : Feb 18, 2021, 1:23 am IST
SHARE ARTICLE
image
image

ਕਿਸਾਨਾਂ ਦੇ ਸਰਮਥਨ ਲਈ ਕੈਪਟਨ ਅਚਨਚੇਤ ਮਟਕਾ ਚੌਕ ਪਹੁੰਚੇ


ਪ੍ਰਦਰਸ਼ਨਕਾਰੀਆਂ ਨੇ ਲਾਏ 'ਜੈ ਜਵਾਨ, ਜੈ ਕਿਸਾਨ' ਦੇ ਨਾਹਰੇ

ਚੰਡੀਗੜ੍ਹ, 17 ਫ਼ਰਵਰੀ (ਗੁਰਉਪਦੇਸ਼ ਭੁੱਲਰ): ਸਥਨਾਕ ਚੋਣਾਂ ਦੇ ਨਤੀਜਿਆਂ ਤੋਂ ਉਤਸ਼ਾਹਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦੇਰ ਸ਼ਾਮ ਅਚਨਚੇਤ ਕਿਸਾਨਾਂ ਦਾ ਸਮਰਥਨ ਕਰਨ ਲਈ ਮਟਕਾ ਚੌਕ ਪਹੁੰਚ ਗਏ | ਉਹ ਇਥੇ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕਰ ਰਹੇ ਲੋਕਾਂ ਵਿਚ ਸ਼ਾਮਲ ਹੋਏ ਤੇ ਪ੍ਰਦਰਸ਼ਨਕਾਰੀਆਂ ਦਾ ਹੌਸਲਾ ਵਧਾਇਆ | ਇਸ ਮੌਕੇ ਮਟਕਾ ਚੌਕ ਵਿਚ ਹੱਥਾਂ ਵਿਚ ਕਿਸਾਨੀ ਝੰਡੇ ਫੜੀ ਪਹਿਲਾਂ ਹੀ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ | ਮੁੱਖ ਮੰਤਰੀ ਦੇ ਪਹੁੰਚਣ ਤੇ ਉਨ੍ਹਾਂ ਬੜੇ ਹੀ ਜੋਸ਼ ਨਾਲ 'ਜੈ ਜਵਾਨ, ਜੈ ਕਿਸਾਨ' ਦੇ ਨਾਹਰੇ ਲਾਏ | ਇਸ ਮੌਕੇ ਕੈਪਟਨ ਨੇ ਕਿਹਾ ਕਿ ਹਰ ਵਰਗ ਤੇ ਉਮਰ ਦੇ ਲੋਕ ਥਾਂ-ਥਾਂ ਸੜਕਾਂ ਉਤੇ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਹਨ | 
ਉਨ੍ਹਾਂ ਇਸ ਮੌਕੇ ਕੇਂਦਰ ਨੂੰ  ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਰੋਸ ਮੁਜ਼ਾਹਰਿਆਂ ਨੂੰ  ਹਲਕੇ ਵਿਚ ਨਾ ਲਿਆ ਜਾਵੇ ਤੇ ਖੇਤੀ ਕਾਨੂੰਨ ਤੁਰਤ ਰੱਦ ਕਰ ਕੇ ਮਸਲੇ ਨੂੰ  ਹੱਲ ਕੀਤਾ ਜਾਵੇ | imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement