ਹੈਰਾਨ ਕਰਨ ਵਾਲੀ ਘਟਨਾ, 14 ਸਾਲਾ ਨਾਬਾਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ
Published : Feb 18, 2023, 3:07 pm IST
Updated : Feb 18, 2023, 3:07 pm IST
SHARE ARTICLE
photo
photo

ਆਉਣ ਵਾਲੇ ਦਿਨਾਂ ’ਚ ਪੀੜਤ ਲੜਕੀ ਦੀ ਕਾਊਂਸਿਲੰਗ ਵੀ ਕੀਤੀ ਜਾਵੇਗੀ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। 

 

 ਸ੍ਰੀ ਫ਼ਤਹਿਗੜ੍ਹ ਸਾਹਿਬ : ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਮਜ਼ਦੂਰ ਪਰਿਵਾਰ ਦੀ 14 ਸਾਲਾ ਨਾਬਾਲਿਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕਰੀਬ 14 ਸਾਲ ਦੀ ਨਾਬਾਲਿਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਨਾਬਾਲਿਗ ਕੁੜੀ ਕੁਝ ਸਮਾਂ ਪਹਿਲਾਂ ਇਕ ਲੜਕੇ ਨਾਲ ਘਰੋਂ ਚਲੀ ਗਈ ਸੀ। ਕਾਫ਼ੀ ਸਮੇਂ ਤਕ ਉਸ ਦੇ ਨਾਲ ਰਹਿਣ ਤੋਂ ਬਾਅਦ ਜਦੋਂ ਉਹ ਘਰ ਵਾਪਸ ਆਈ ਤਾਂ ਉਸ ਦੀ ਮਾਤਾ ਆਪਣੀ ਬੇਟੀ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਈ ਜਿੱਥੇ ਉਸ ਦੀ ਕੁੱਖੋਂ ਇਕ ਲੜਕੇ ਨੇ ਜਨਮ ਲਿਆ।

ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਪੀੜਤ ਲੜਕੀ ਨੇ ਆਪਣੀ ਉਮਰ 14 ਸਾਲ ਦੇ ਕਰੀਬ ਦੱਸੀ ਹੈ। ਇਸ ਸਬੰਧੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਗਲੇਰੀ ਕਾਰਵਾਈ ਲਈ ਸਬੰਧਤ ਥਾਣੇ ਦੀ ਪੁਲਿਸ ਤੇ ਚਾਈਲਡ ਕਮੇਟੀ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਤੇ ਉਸ ਦਾ ਪਰਿਵਾਰ ਉਨ੍ਹਾਂ ਦੇ ਸੰਪਰਕ ਵਿਚ ਹੈ ਅਤੇ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਬੰਧੀ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ’ਚ ਪੀੜਤ ਲੜਕੀ ਦੀ ਕਾਊਂਸਿਲੰਗ ਵੀ ਕੀਤੀ ਜਾਵੇਗੀ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement