8ਵੀਂ-10ਵੀਂ ਤੇ 12ਵੀਂ ਦੀਆਂ ਸਲਾਨਾਂ ਪ੍ਰੀਖਿਆਵਾਂ ਦੌਰਾਨ ਕੇਂਦਰਾਂ ਦੇ 200 ਮੀਟਰ ਦੇ ਘੇਰੇ 'ਚ ਆਮ ਲੋਕਾਂ ਦੇ ਆਉਣ 'ਤੇ ਪਾਬੰਦੀ
Published : Feb 18, 2023, 3:30 pm IST
Updated : Feb 18, 2023, 3:58 pm IST
SHARE ARTICLE
Parminder Singh Bhandal
Parminder Singh Bhandal

ਇਹਨਾਂ ਪ੍ਰੀਖਿਆਵਾਂ ਵਿਚ ਨਕਲ ਨੂੰ ਰੋਕਣ ਅਤੇ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

ਅੰਮ੍ਰਿਤਸਰ - ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਖੇ ਫਰਵਰੀ-ਮਾਰਚ-2023 ਦੀਆਂ ਸਲਾਨਾਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਜਿਨ੍ਹਾਂ ਵਿਚ ਅੱਠਵੀਂ, ਦੱਸਵੀਂ ਅਤੇ ਬਾਰਵੀ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ 20.02.2023 ਤੋਂ ਸ਼ੁਰੂ ਹੋ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਵਿਚ ਨਕਲ ਨੂੰ ਰੋਕਣ ਅਤੇ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

ਇਸ ਲਈ ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ, ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ, ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਇਹ ਹੁਕਮ ਜਾਰੀ ਕੀਤਾ ਹੈ। ਹੁਕਮ ਵਿਚ ਉਹਨਾਂ ਨੇ ਕਿਹਾ ਕਿ ਜ਼ਿਲ੍ਹਾਂ ਅੰਮ੍ਰਿਤਸਰ ਸ਼ਹਿਰ (ਕਮਿਸ਼ਨਰੇਟ ਪੁਲਿਸ) ਦੇ ਅਧੀਨ ਪੈਂਦੇ ਸਕੂਲਾਂ ਵਿਚ ਬਣੇ ਇਮਤਿਹਾਨ ਕੇਂਦਰਾਂ ਦੇ ਵਿਚ ਡਿਊਟੀ ਨਿਭਾ ਰਹੇ ਸਟਾਫ ਅਤੇ ਪੇਪਰ ਦੇ ਰਹੇ ਬੱਚਿਆਂ ਨੂੰ ਛੱਡ ਕੇ ਸਮੂਹ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਆਲੇ-ਦੁਆਲੇ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਆਮ ਵਿਅਕਤੀਆਂ ਦੇ ਤੁਰਨ-ਫਿਰਨ ਅਤੇ ਇੱਕਠੇ ਹੋਣ 'ਤੇ ਮੁਕੰਮਲ ਰੋਕ ਲਗਾਈ ਹੈ। ਇਹ ਹੁਕਮ ਮਿਤੀ 19.02.2023 ਤੋਂ ਲਾਗੂ ਹੋ ਰਿਹਾ ਹੈ ਅਤੇ ਸਲਾਨਾ ਪ੍ਰੀਖਿਆਵਾਂ ਦੇ ਖ਼ਤਮ ਹੋਣ ਤੱਕ ਇਹ ਹੁਕਮ ਲਾਗੂ ਰਹੇਗਾ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement