ਲੁਧਿਆਣਾ 'ਚ ਕੁਰਸੀ ਨਾਲ ਅਪਰਾਧੀ ਨੂੰ ਲਗਾਈ ਸੀ ਹੱਥਕੜੀ, ਕੁਰਸੀ ਸਮੇਤ ਹੀ ਹੋਇਆ ਫਰਾਰ

By : GAGANDEEP

Published : Feb 18, 2023, 8:46 am IST
Updated : Feb 18, 2023, 12:42 pm IST
SHARE ARTICLE
photo
photo

ਪੁਲਿਸ ਨੇ ਪਿੱਛਾ ਕਰ ਕੀਤਾ ਗ੍ਰਿਫਤਾਰ

 

ਲੁਧਿਆਣਾ: ਲੁਧਿਆਣਾ ਦੇ ਥਾਣੇ ਤੋਂ ਕੁਰਸੀ ਸਮੇਤ ਹੱਥਕੜੀ ਲੱਗਾ ਮੁਲਜ਼ਮ ਫ਼ਰਾਰ ਹੋ ਗਿਆ। ਕੁਝ ਸਮੇਂ ਬਾਅਦ ਪੁਲਿਸ ਮੁਲਾਜ਼ਮ ਉਸ ਵਿਅਕਤੀ ਨੂੰ ਰਿਕਸ਼ੇ ’ਤੇ ਬਿਠਾ ਕੇ ਲੈ ਆਏ। ਪੁਲਿਸ ਨੂੰ ਸ਼ੱਕ ਹੈ ਕਿ ਉਕਤ ਵਿਅਕਤੀ ਸਨੈਚਿੰਗ ਵਿੱਚ ਸ਼ਾਮਲ ਹੈ। ਇਸ ’ਤੇ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਉਸ ਨੂੰ ਪੁੱਛਗਿੱਛ ਲਈ ਥਾਣੇ ਲੈ ਆਈ।
 

ਇਹ ਵੀ ਪੜ੍ਹੋ: ਵਿਗਿਆਨਕ ਖੋਜਾਂ ਜਦ ਮਨੁੱਖੀ ਦਿਮਾਗ਼ ਨੂੰ ਬਹੁਤ ਛੋਟਾ ਤੇ ਬੇਕਾਰ ਜਿਹਾ ਅੰਗ ਬਣਾ ਦੇਂਦੀਆਂ ਹਨ... 

ਪੁਲਿਸ ਨੇ ਉਸ ਨੂੰ ਕੁਰਸੀ ਨਾਲ ਹੱਥਕੜੀ ਲਗਾਈ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਕੰਮ 'ਚ ਰੁੱਝ ਗਏ, ਜਿਸ ਦਾ ਫਾਇਦਾ ਉਠਾਉਂਦੇ ਹੋਏ ਉਕਤ ਵਿਅਕਤੀ ਕੁਰਸੀ ਸਿਰ 'ਤੇ ਰੱਖ ਕੇ ਫਰਾਰ ਹੋ ਗਿਆ। ਕੁਝ ਸਮੇਂ ਬਾਅਦ ਮੁਲਾਜ਼ਮ ਨੇ ਦੇਖਿਆ ਕਿ ਉਕਤ ਵਿਅਕਤੀ ਆਪਣੀ ਜਗ੍ਹਾ 'ਤੇ ਨਹੀਂ ਹੈ, ਜਿਸ 'ਤੇ ਪੁਲਿਸ ਮੁਲਾਜ਼ਮਾਂ 'ਚ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ: ਅੱਖਾਂ ਵਿਚ ਜਲਣ-ਖੁਜਲੀ ਤੋਂ ਰਾਹਤ ਲਈ ਅਪਣਾਉ ਘਰੇਲੂ ਨੁਸਖ਼ੇ 

ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਫ਼ਰਾਰ ਵਿਅਕਤੀ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਚੋਰ ਨੂੰ ਕੁਰਸੀ ਨਾਲ ਹੱਥਕੜੀ ਲਗਾਈ ਗਈ ਸੀ, ਜਿਸ ਕਰਕੇ ਪੁਲਿਸ ਨੇ ਉਸਨੂੰ ਇੱਕ ਰੇਹੜੇ 'ਤੇ ਬਿਠਾ ਉਸਨੂੰ ਥਾਣੇ  ਵਿਚ ਲੈ ਕੇ ਆਏ। ਥਾਣਾ ਡਵੀਜ਼ਨ ਨੰਬਰ 4 ਦੇ ਐਸਐਚਓ ਸਬ-ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ। ਪੁਲਿਸ ਉਸ ਤੋਂ ਜੇਬ ਕਤਰਨ 'ਚ ਸ਼ਾਮਲ ਹੋਣ ਦੇ ਸ਼ੱਕ 'ਚ ਪੁੱਛਗਿੱਛ ਕਰ ਰਹੀ ਹੈ। ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਫਿਰ ਫੜ ਲਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement