Faridkot Bus Accident: ਫ਼ਰੀਦਕੋਟ ਬੱਸ ਹਾਦਸੇ ਤੋਂ ਬਾਅਦ ਫ਼ਰੀਦਕੋਟ ਕੋਟਕਪੂਰਾ ਰੋਡ ਅਗਲੇ 5 ਘੰਟਿਆਂ ਲਈ ਕੀਤਾ ਬੰਦ
Published : Feb 18, 2025, 10:27 am IST
Updated : Feb 18, 2025, 11:14 am IST
SHARE ARTICLE
Faridkot Bus Accident
Faridkot Bus Accident

Faridkot Bus Accident: ਬਦਲਵੇਂ ਰੂਟ ਕੀਤੇ ਜਾਰੀ

Faridkot Bus Accident: ਅੱਜ ਫ਼ਰੀਦਕੋਟ ਕੋਟਕਪੂਰਾ ਸੜਕ ’ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਕ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਸੇਮ ਨਾਲੇ ’ਚ ਜਾ ਡਿੱਗੀ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।  ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਹਾਦਸੇ ਤੋਂ ਬਾਅਦ ਫ਼ਰੀਦਕੋਟ ਕੋਟਕਪੂਰਾ ਰੋਡ ਅਗਲੇ 5 ਘੰਟਿਆਂ ਲਈ ਬੰਦ ਕਰ ਦਿੱਤਾ ਹੈ। ਟ੍ਰੈਫ਼ਿਕ ਪੁਲਿਸ ਫ਼ਰੀਦਕੋਟ ਨੇ ਚਹਿਲ ਰੋਡ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। 

ਇਸ ਦੇ ਨਾਲ ਹੀ ਫ਼ਰੀਦਕੋਟ ਪ੍ਰਸ਼ਾਸਨ ਨੇ ਬੱਸ ਹਾਦਸੇ ਨੂੰ ਲੈ ਕੇ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ।  ਹਾਦਸੇ ਸਬੰਧੀ ਜ਼ਖ਼ਮੀਆਂ ਦੀ ਜਾਣਕਾਰੀ ਲਈ 98723-00138 'ਤੇ ਸੰਪਰਕ ਕਰ ਕੇ ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਹਾਦਸੇ ਵਿਚ ਹੁਣ ਤੱਕ 5 ਲੋਕਾਂ ਦੀ ਮੌਤ ਦੀ ਖ਼ਬਰ ਹੈ। ਬਾਕੀ 21 ਗੰਭੀਰ ਲੋਕਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। 
ਫ਼ਰੀਦਕੋਟ ਹਸਪਤਾਲ ਵਿਚ ਦਾਖਲ ਹੋਏ 21 ਬੱਸ ਸਵਾਰਾਂ ਦੀ ਲਿਸਟ ਹੋਈ ਜਾਰੀ

photophoto

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement