ਬਠਿੰਡਾ,ਪਟਿਆਲਾ ਤੇ ਸੰਗਰੂਰ 'ਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਇਆ ਟਕਰਾਅ

By : JAGDISH

Published : Feb 18, 2026, 2:45 pm IST
Updated : Feb 18, 2026, 2:45 pm IST
SHARE ARTICLE
Clash between police and farmers in Bathinda, Patiala and Sangrur
Clash between police and farmers in Bathinda, Patiala and Sangrur

ਪੁਲਿਸ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਕਈ ਕਿਸਾਨਾਂ ਨੂੰ ਲਿਆ ਹਿਰਾਸਤ 'ਚ

ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ’ਚ ਬਠਿੰਡਾ ਸ਼ਹਿਰ ਵੱਲ ਕੱਢੇ ਗਏ ਮਾਰਚ ਨੂੰ ਪੁਲਿਸ ਨੇ ਰੋਕ ਦਿੱਤਾ । ਕਿਸਾਨ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਜਾ ਰਹੇ ਸਨ।

ਜਿਸ ਤੋਂ ਬਾਅਦ ਕਿਸਾਨ ਰਾਮਪੁਰਾਫੂਲ ਤੋਂ ਪਹਿਲਾਂ ਬਠਿੰਡਾ-ਚੰਡੀਗੜ੍ਹ ਹਾਈਵੇ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਕੇ ਬੈਠ ਗਏ । ਪੁਲਿਸ ਫੋਰਸ ਕਿਸਾਨਾਂ ਨੂੰ ਰੋਕਣ ਲਈ ਪਹੁੰਚੀ ਪਰ ਕਿਸਾਨ ਨਹੀਂ ਮੰਨੇ । ਜਿਓਂਦ ਪਿੰਡ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਟਕਰਾਅ ਹੋ ਗਿਆ। ਇਸ ਤੋਂ ਬਾਅਦ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਪਿੰਡ ਵਿੱਚ ਵੱਡੀ ਗਿਣਤੀ ’ਚ ਪੁਲਿਸ ਫੋਰਸ ਭੇਜੀ, ਇਸ ਦੌਰਾਨ ਪਥਰਾਅ ਹੋਣ ’ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ । ਐਸ.ਐਸ.ਪੀ. ਨੇ ਕਿਹਾ ਕਿ ਸਥਿਤੀ ਨੂੰ ਕੰਟਰੋਲ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੀ ਵਰਤੋਂ ਕਰ ਰਹੀ ਹੈ।

ਉਧਰ ਹਾਈਵੇ ਜਾਮ ਹੋਣ ਕਾਰਨ ਪੁਲਿਸ ਨੇ ਬਠਿੰਡਾ ਤੋਂ ਚੰਡੀਗੜ੍ਹ ਜਾਣ ਵਾਲੇ ਟ੍ਰੈਫਿਕ ਨੂੰ ਪਿੰਡਾਂ ਦੇ ਰਸਤਿਆਂ ਰਾਹੀਂ ਡਾਇਵਰਟ ਕੀਤਾ ਗਿਆ ਹੈ। ਇਸੇ ਦੌਰਾਨ ਬਠਿੰਡਾ ਆ ਰਹੇ ਕਿਸਾਨਾਂ ਨਾਲ ਪਟਿਆਲਾ ਦੇ ਸਮਾਣਾ ਵਿੱਚ ਪੁਲਿਸ ਨਾਲ ਝੜਪ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਡਿਟੇਨ ਕੀਤਾ ਹੈ । ਇਸ ਤੋਂ ਇਲਾਵਾ ਸੰਗਰੂਰ ਦੇ ਪਿੰਡ ਸ਼ੇਰੋਂ ਵਿੱਚ ਵੀ ਕਿਸਾਨਾਂ ਵਿਚਕਾਰ ਧੱਕਾ-ਮੁੱਕੀ ਹੋਈ। ਜਿਸ ਤੋਂ ਬਾਅਦ ਕਈ ਕਿਸਾਨ ਹਿਰਾਸਤ ਵਿੱਚ ਲਏ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement