ਜ਼ੀਰਕਪੁਰ 'ਚ 22 ਕਤੂਰਿਆਂ ਨੂੰ ਖਵਾਏ ਜ਼ਹਿਰੀਲੇ ਲੱਡੂ

By : JAGDISH

Published : Feb 18, 2026, 7:25 pm IST
Updated : Feb 18, 2026, 7:25 pm IST
SHARE ARTICLE
Poisoned laddoos fed to 22 puppies in Zirakpur
Poisoned laddoos fed to 22 puppies in Zirakpur

5 ਤੋਂ 7 ਕਤੂਰਿਆਂ ਦੀ ਹੋਈ ਮੌਤ, ਬਾਕੀ ਕਤੂਰਿਆਂ ਦੀ ਹਾਲਤ ਗੰਭੀਰ

ਜ਼ੀਰਕਪੁਰ : ਜ਼ੀਰਕਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਰੀਬ 22 ਛੋਟੇ ਕਤੂਰਿਆਂ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਲੱਡੂਆਂ ਵਿੱਚ ਜ਼ਹਿਰ ਮਿਲਾ ਕੇ ਖਵਾਇਆ ਗਿਆ। ਜ਼ਹਿਰ ਵਾਲੇ ਲੱਡੂ ਖਾਣ ਤੋਂ ਬਾਅਦ 5 ਤੋਂ 7 ਕਤੂਰਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਕਤੂਰਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਖ-ਵੱਖ ਐਨ.ਜੀ.ਓ. ਅਤੇ ਐਨੀਮਲ ਰੈਸਕਿਊ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਡਾਕਟਰਾਂ ਦੀ ਟੀਮ ਵੱਲੋਂ ਗੰਭੀਰ ਹਾਲਤ ਵਿੱਚ ਪਏ ਕਤੂਰਿਆਂ ਦਾ ਤੁਰੰਤ ਇਲਾਜ ਸ਼ੁਰੂ ਕੀਤਾ ਗਿਆ। ਕਈ ਕਤੂਰਿਆਂ ਨੂੰ ਐਮਰਜੈਂਸੀ ਟਰੀਟਮੈਂਟ ਦੇ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਾਮਲੇ ਦੀ ਸੂਚਨਾ ਮਿਲਣ ’ਤੇ ਜ਼ੀਰਕਪੁਰ ਪੁਲਿਸ ਦੀ ਟੀਮ ਵੀ ਮੌਕੇ ’ਤੇ ਪਹੁੰਚੀ । ਐਨੀਮਲ ਰੈਸਕਿਊ ਟੀਮ ਦੇ ਮੈਂਬਰਾਂ ਵੱਲੋਂ ਲਿਖਤੀ ਸ਼ਿਕਾਇਤ ਦਰਜ ਕਰਵਾ ਕੇ ਦੋਸ਼ੀ ਦੀ ਪਹਿਚਾਣ ਅਤੇ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀ ਦੀ ਪਛਾਣ ਕਰਕੇ ਉਸਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ।

ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਡੋਗ ਲਵਰਸ ਅਤੇ ਸਮਾਜਿਕ ਸੰਸਥਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵੱਖ-ਵੱਖ ਐਨ.ਜੀ.ਓਜ਼. ਵੱਲੋਂ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਦਾਹਰਣਯੋਗ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਇਹ ਘਟਨਾ ਨਾ ਸਿਰਫ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਨਸਾਨੀਅਤ ’ਤੇ ਵੀ ਇੱਕ ਵੱਡਾ ਸਵਾਲ ਖੜ੍ਹਾ ਕਰਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਦੋਸ਼ੀ ਤੱਕ ਕਿੰਨੀ ਜਲਦੀ ਪਹੁੰਚਦੀ ਹੈ ਅਤੇ ਮਾਸੂਮ ਜਾਨਾਂ ਨੂੰ ਇਨਸਾਫ ਕਦੋਂ ਮਿਲਦਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement