ਮੋਗਾ ਦੇ ਪਿੰਡ ਮਾਣੂੰਕੇ ਵਿਚ ਦੋ ਔਰਤਾਂ 'ਤੇ ਚਲਾਈ ਗੋਲੀ, ਇਕ ਨੇ ਤੋੜਿਆ ਦਮ  
Published : Mar 18, 2021, 8:25 pm IST
Updated : Mar 19, 2021, 12:40 pm IST
SHARE ARTICLE
Two women shot dead...
Two women shot dead...

ਇਕ ਗੰਭੀਰ ਜ਼ਖ਼ਮੀ ਅਤੇ ਦੂਜੇ ਨੇ ਮੈਡੀਕਲ ਹਸਪਤਾਲ ਫ਼ਰੀਦਕੋਟ ਚ ਜਾ ਕੇ ਤੋੜਿਆ ਦਮ...

ਮੋਗਾ: ਜ਼ਿਲ੍ਹਾ ਮੋਗਾ ਦੇ ਪਿੰਡ ਮਾਣੂੰਕੇ ਦੇ ਬੱਸ ਅੱਡੇ ‘ਤੇ ਗੋਲੀ ਚੱਲਣ ਨਾਲ ਅੋਰਤ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਾਲ ਪਿੰਡ ਮਾਣੂੰਕੇ ਦੇ ਬੱਸ ਅੱਡੇ ਉੱਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਆਲਟੋ ਸਵਾਰ ਨੇ ਆਪਣੀ ਹੀ ਗੱਡੀ ਦੇ ਵਿਚ ਨਾਲ ਜਾ ਰਹੀਆਂ  ਦੋ ਅੋਰਤਾ ਨੂੰ ਗੋਲੀ ਮਾਰ ਦਿੱਤੀ ਅਤੇ ਬਿਲਕੁਲ ਸੜਕ ਦੇ ਵਿਚਕਾਰ ਸੁੱਟ ਕੇ ਨਿਹਾਲ ਸਿੰਘ ਵਾਲੇ ਵੱਲ ਨੂੰ ਫ਼ਰਾਰ ਹੋ ਗਿਆ।

ਜ਼ਖ਼ਮੀ ਹੋਈਆਂ ਦੋਵਾਂ ਲੜਕੀਆਂ ਦੀਆਂ ਚੀਕਾਂ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਕਿਸੇ ਹੋਰ ਗੱਡੀ ਦੇ ਵਿੱਚ ਨਿਹਾਲ ਸਿੰਘ ਵਾਲਾ ਦੇ ਸਿਵਲ ਹਸਪਤਾਲ ਵਿਚ ਭੇਜਿਆ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ  ਡਾਕਟਰਾਂ ਨੇ  ਫਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਚ ਰੈਫਰ ਕਰ ਦਿੱਤਾ ਇਸ ਮੌਕੇ ਤੇ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿੱਚ ਤੈਨਾਤ ਡਾਕਟਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਾਣੂੰਕੇ ਪਿੰਡ ਵਿੱਚ ਗੋਲੀ ਚੱਲਣ ਕਾਰਨ ਦੋ ਔਰਤਾਂ ਗੰਭੀਰ ਰੂਪ ਵਿਚ ਜ਼ਖਮੀ ਹੋਣ ਉਪਰੰਤ ਹਸਪਤਾਲ ਨਿਹਾਲ ਸਿੰਘ ਵਾਲਾ ਲਿਆਈਆਂ ਗਈਆਂ ਸਨ।

ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਪੀੜਤ ਔਰਤਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਚ ਇਹ ਵੀ ਪਤਾ ਚੱਲਿਆ ਹੈ ਕਿ ਦੋਨੋਂ ਔਰਤਾਂ ਨੂੰ ਮੈਡੀਕਲ ਹਸਪਤਾਲ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਸੀ ਜਿੱਥੇ ਪਹੁੰਚਦਿਆਂ ਇਕ ਮ੍ਰਿਤਕ ਔਰਤ ਦੀ ਮੌਤ ਹੋ ਗਈ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਵਿਚ ਜੁੱਟ ਗਈ ਹੈ।

ਮੌਕੇ ਤੇ ਪਹੁੰਚੇ ਹੋਏ  ਨਿਹਾਲ ਸਿੰਘ ਵਾਲਾ ਦੇ ਡੀਐੱਸਪੀ ਪਰਸ਼ਨ ਸਿੰਘ ਨੇ ਫੋਨ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਇੱਥੇ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement