ਕਾਰ ਅਤੇ ਟਰਾਲੇ ਦੀ ਹੋਈ ਟੱਕਰ, ਨੌਜਵਾਨ ਦੀ ਮੌਤ 
Published : Mar 18, 2022, 5:59 pm IST
Updated : Mar 18, 2022, 5:59 pm IST
SHARE ARTICLE
road accident
road accident

ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਰਵਿੰਦਰ ਸਿੰਘ ਰੋਮੀ 

ਲੁਧਿਆਣਾ : ਹੋਲੀ ਵਾਲੇ ਦਿਨ ਵਾਪਰੇ ਸੜਕ ਹਾਦਸੇ ਵਿਚ ਲੁਧਿਆਣਾ ਦੇ ਇਕ 30 ਸਾਲਾ ਨੌਜਵਾਨ ਕਾਰੋਬਾਰੀ ਦੀ ਮੌਤ ਹੋ ਗਈ।  ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਰੋਮੀ ਦੇ ਰੂਪ ਵਿਚ ਹੋਈ ਹੈ। ਜਾਣਕਾਰੀ ਅਨੁਸਾਰ ਫਿਲੌਰ-ਗੋਰਾਇਆ ਨੈਸ਼ਨਲ ਹਾਈਵੇਅ ’ਤੇ ਇਹ ਹਾਦਸਾ ਵਾਪਰਿਆ।

photo photo

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਬੁਰੀ ਤਰ੍ਹਾਂ ਨਾਲ ਪਰਖੱਚੇ ਉੱਡ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰਵਿੰਦਰ ਸਿੰਘ ਰੋਮੀ ਦੇ ਪਿਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ਨੂੰ ਮਿਲ ਕੇ ਜਲੰਧਰ ਤੋਂ ਵਾਪਸ ਲੁਧਿਆਣਾ ਨੂੰ ਆ ਰਿਹਾ ਸੀ ਕਿ ਫਿਲੌਰ ਦੇ ਬੱਛੋਵਾਲ ਨੇੜੇ ਖੜ੍ਹੇ ਟਰਾਲੇ ਵਿੱਚ ਉਸ ਦੀ ਆਈ-20 ਕਾਰ ਹਾਦਸਾਗ੍ਰਸਤ ਹੋ ਗਈ।  ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ।  

photo photo

ਰਵਿੰਦਰ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਬੁਰੀ ਤਰ੍ਹਾਂ ਨਾਲ ਪਰਖੱਚੇ ਉੱਡ ਗਏ ਅਤੇ ਰਵਿੰਦਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਵਿੰਦਰ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਜਦਕਿ ਉਸ ਦੀ ਇਕ ਛੋਟੀ ਭੈਣ ਵਿਦੇਸ਼ ਵਿੱਚ ਰਹਿੰਦੀ ਹੈ। ਉਧਰ ਟਰਾਲਾ ਚਾਲਕ ਐਕਸੀਡੈਂਟ ਤੋਂ ਬਾਅਦ ਮੌਕੇ ਤੋਂ ਟਰਾਲਾ ਲੈ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement