ਚੀਨੀ ਯੂਨੀਵਰਸਿਟੀ ਨੇ ਬਠਿੰਡਾ ਦੀ ਪ੍ਰੋਫੈਸਰ ਡਾ. ਜ਼ਮੀਰਪਾਲ ਕੌਰ ਨੂੰ ਪੰਜਾਬੀ ਭਾਸ਼ਾ ਵਿੱਚ ਵਿਦੇਸ਼ੀ ਮਾਹਰ ਵਜੋਂ ਕੀਤਾ ਨਿਯੁਕਤ
Published : Mar 18, 2026, 10:57 am IST
Updated : Mar 18, 2026, 10:57 am IST
SHARE ARTICLE
Chinese University appoints Bathinda professor Dr. Zamirpal Kaur as foreign expert in Punjabi language
Chinese University appoints Bathinda professor Dr. Zamirpal Kaur as foreign expert in Punjabi language

ਪੰਜਾਬੀ ਭਾਸ਼ਾ ਦੇ ਨਾਲ-ਨਾਲ ਪੰਜਾਬ ਦਾ ਇਤਿਹਾਸ ਤੇ ਸੱਭਿਆਚਾਰ ਵੀ ਪੜ੍ਹਾਉਣਗੇ ਡਾ.ਕੌਰ

ਬੀਜਿੰਗ : ਚੀਨ ਦੀ ਬੀਜਿੰਗ ਫੌਰਨ ਸਟੱਡੀਜ਼ ਯੂਨੀਵਰਸਿਟੀ' (BFSU) ਨੇ ਆਪਣੇ ਵਿਦੇਸ਼ੀ ਅਤੇ ਭਾਰਤੀ ਭਾਸ਼ਾਵਾਂ ਦੇ ਕੋਰਸਾਂ ਵਿੱਚ ਹੁਣ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰ ਲਿਆ ਹੈ। ਇਸ ਦੇ ਨਾਲ ਹੀ ਪੰਜਾਬੀ ਇਸ ਯੂਨੀਵਰਸਿਟੀ ਵਿੱਚ ਪੜ੍ਹਾਈ ਜਾਣ ਵਾਲੀ 102ਵੀਂ ਭਾਸ਼ਾ ਬਣ ਗਈ ਹੈ । ਇਸ ਤੋਂ ਪਹਿਲਾਂ ਇੱਥੇ ਹਿੰਦੀ, ਤਾਮਿਲ ਅਤੇ ਉਰਦੂ ਸਮੇਤ 101 ਭਾਸ਼ਾਵਾਂ ਪੜ੍ਹਾਈਆਂ ਜਾ ਰਹੀਆਂ ਹਨ । ਇਹ ਕੋਰਸ ਮੁੱਖ ਤੌਰ 'ਤੇ ਚੀਨੀ ਵਿਦਿਆਰਥੀਆਂ, ਡਿਪਲੋਮੈਟਾਂ ਅਤੇ ਸਰਕਾਰੀ ਅਧਿਕਾਰੀਆਂ ਲਈ ਹੁੰਦੇ ਹਨ ਤਾਂ ਕਿ ਉਹ ਵਿਦੇਸ਼ੀ ਭਾਸ਼ਾਵਾਂ ਵਿੱਚ ਮਾਹਰ ਹੋ ਸਕਣ।

ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਸਿਖਾਉਣ ਲਈ ਬਠਿੰਡਾ ਦੀ ਕੇਂਦਰੀ ਪੰਜਾਬ ਯੂਨੀਵਰਸਿਟੀ (CUPB) ਦੀ ਸਾਬਕਾ ਪ੍ਰੋਫੈਸਰ ਅਤੇ ਡੀਨ ਡਾ. ਜ਼ਮੀਰਪਾਲ ਕੌਰ ਸੰਧੂ ਬਾਜਵਾ ਨੂੰ ਨਿਯੁਕਤ ਕੀਤਾ ਹੈ। ਡਾ. ਕੌਰ ਨੇ ਦੱਸਿਆ ਕਿ ਉਹ ਉੱਥੇ ਸਿਰਫ਼ ਭਾਸ਼ਾ ਹੀ ਨਹੀਂ ਸਗੋਂ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਵੀ ਪੜ੍ਹਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਇੱਕ ਅਹਿਮ ਜ਼ਿੰਮੇਵਾਰੀ ਚੀਨੀ ਅਧਿਆਪਕਾਂ ਨੂੰ ਸਿਖਲਾਈ ਦੇਣਾ ਹੋਵੇਗੀ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਉਹ ਖੁਦ ਚੀਨੀ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਾ ਸਕਣ ਦੇ ਸਮਰੱਥ ਹੋ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement