ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਜੀਜਾ-ਸਾਲੀ ਘਰੋਂ ਹੋਏ ਫ਼ਰਾਰ
Published : Apr 18, 2019, 6:39 pm IST
Updated : Apr 18, 2019, 6:39 pm IST
SHARE ARTICLE
Illicit Relationship
Illicit Relationship

ਪੰਜ ਸਾਲ ਪਹਿਲਾਂ ਹੋਇਆ ਸੀ ਵੱਡੀ ਭੈਣ ਨਾਲ ਵਿਆਹ

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਜੀਜਾ-ਸਾਲੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਕੇ ਰੱਖ ਦਿਤਾ ਹੈ। ਦਰਅਸਲ ਇੱਥੇ ਇਕ 12ਵੀਂ ਜਮਾਤ ਦੀ ਵਿਦਿਆਰਥਣ ਅਪਣੀ ਵੱਡੀ ਭੈਣ ਦੇ ਘਰ ਦੀ ਬਰਬਾਦੀ ਦੀ ਪਰਵਾਹ ਨਾ ਕਰਦੀ ਹੋਈ ਅਪਣੇ ਜੀਜੇ ਨਾਲ ਘਰੋਂ ਫ਼ਰਾਰ ਹੋ ਗਈ। ਸੂਚਨਾ ਮਿਲਣ ’ਤੇ ਜਦੋਂ ਪਰਵਾਰ ਨੇ ਦੋਵਾਂ ਨੂੰ ਕਾਲ ਕੀਤੀ ਤਾਂ ਦੋਵਾਂ ਨੇ ਘਰ ਆਉਣ ਤੋਂ ਇਨਕਾਰ ਕਰ ਦਿਤਾ।

Amritsar NewsIllicit relationship

ਮਿਲੀ ਜਾਣਕਾਰੀ ਮੁਤਾਬਕ, ਪੀੜਤ ਭੈਣ ਦਾ ਕਹਿਣਾ ਹੈ ਕਿ ਪੰਜ ਸਾਲ ਪਹਿਲਾਂ ਉਸ ਦਾ ਵਿਆਹ ਸਾਗਰ ਨਾਲ ਹੋਇਆ ਸੀ ਤੇ ਉਸ ਦੇ 2 ਬੱਚੇ ਹਨ। ਸਾਗਰ ਦਾ ਵਿਆਹ ਪਹਿਲਾਂ ਵੀ ਹੋਇਆ ਸੀ ਤੇ ਵਿਆਹ ਤੋਂ ਬਾਅਦ ਵੀ ਉਸ ਦੇ ਕਈ ਕੁੜੀਆਂ ਨਾਲ ਸਬੰਧ ਸਨ ਪਰ ਉਸ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਸਾਗਰ ਦੀ ਅੱਖ ਉਸ ਦੀ ਭੈਣ ’ਤੇ ਹੈ। ਦੋਵਾਂ ਨੇ ਪਿਆਰ ਵਿਚ ਅੰਨ੍ਹੇ ਹੋ ਕੇ ਛੋਟੇ ਮਾਸੂਮਾਂ ਦੀ ਵੀ ਪਰਵਾਹ ਨਾ ਕੀਤੀ।

Illicit RelationshipIllicit Relationship

ਜਦੋਂ ਇਸ ਘਟਨਾ ਬਾਰੇ ਪਰਵਾਰਕ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ ਤੇ ਜਲਦੀ ਹੀ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਜਾਵੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement