ਲੇਬਰ ਪਾਰਟੀ ਨੇ ਯੂ.ਕੇ. ਸੰਸਦ ਮੈਂਬਰ ਢੇਸੀ ਨੂੰ ਬਣਾਇਆ ਸ਼ੈਡੋ ਰੇਲ ਮੰਤਰੀ
Published : Apr 18, 2020, 9:01 am IST
Updated : Apr 18, 2020, 9:07 am IST
SHARE ARTICLE
File photo
File photo

ਬਰਤਾਨੀਆ ਦੇ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਬਣਨ ਦਾ ਮਾਣ ਹਾਸਲ ਕਰਨ ਵਾਲੇ ਤਨਮਨਜੀਤ ਸਿੰਘ ਢੇਸੀ

ਚੰਡੀਗੜ੍ਹ, 17 ਅਪ੍ਰੈਲ (ਨੀਲ ਭਲੰਦਰ ਸਿੰਘ): ਬਰਤਾਨੀਆ ਦੇ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਬਣਨ ਦਾ ਮਾਣ ਹਾਸਲ ਕਰਨ ਵਾਲੇ ਤਨਮਨਜੀਤ ਸਿੰਘ ਢੇਸੀ ਨੂੰ ਬਰਤਾਨੀਆ ਦੀ ਮੁੱਖ ਵਿਰੋਧੀ ਧਿਰ ਲੇਬਰ ਪਾਰਟੀ ਦੇ ਨਵੇਂ ਬਣੇ ਆਗੂ ਸਰ ਕੇਰ ਸਟਾਮਰ ਵਲੋਂ ਸ਼ੈਡੋ ਰੇਲ ਮੰਤਰੀ ਨਾਮਜ਼ਦ ਕੀਤਾ ਗਿਆ ਹੈ। ਯਾਦ ਰਹੇ ਕਿ ਤਨਮਨਜੀਤ ਸਿੰਘ ਢੇਸੀ ਪਹਿਲਾਂ ਵੀ ਸਲੋਹ ਤੋਂ ਹੀਥਰੋ ਹਵਾਈ ਅੱਡੇ ਤਕ ਰੇਲ ਸੇਵਾ ਸ਼ੁਰੂ ਕਰਵਾਉਣ ਲਈ ਚੱਲ ਰਹੀ ਮੁਹਿੰਮ ਦਾ ਅਹਿਮ ਹਿੱਸਾ ਹਨ।

File photoFile photo

ਉਨ੍ਹਾਂ ਨੇ ਅਪਣੀ ਇਸ ਨਿਯੁਕਤੀ ਲਈ ਲੇਬਰ ਪਾਰਟੀ ਦੇ ਨੇਤਾ ਸਟਾਰਮ ਦਾ ਧਨਵਾਦ ਕਰਦਿਆਂ ਕਿਹਾ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਵਿਚ ਕੋਈ ਕਮੀ ਨਹੀਂ ਆਉਣ ਦੇਣਗੇ। ਤਨਮਨਜੀਤ ਢੇਸੀ ਦੀ ਇਸ ਨਿਯੁਕਤੀ ਉਤੇ ਉਨ੍ਹਾਂ ਦੇ ਪਿਤਾ ਅਤੇ ਇੰਗਲੈਂਡ ਦੇ ਉੱਘੇ ਕਾਰੋਬਾਰੀ ਜਸਪਾਲ ਸਿੰਘ ਢੇਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਸਮੇਤ ਜਲੰਧਰ ਇਲਾਕੇ ਦੇ ਲੋਕਾਂ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸੇ ਦੌਰਾਨ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ  ਨੇ ਇਕ ਬਿਆਨ ਵਿਚ ਢੇਸੀ ਨੂੰ ਇਸ ਨਿਯੁਕਤੀ ਉਤੇ ਵਧਾਈ ਦਿਤੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement