ਬੱਸ ਨਾਲ ਟਕਰਾਉਣ ਤੋਂ ਬਾਅਦ ਭਾਖੜਾ ਨਹਿਰ 'ਚ ਡਿੱਗੀ ਕਾਰ, ਇਕ ਬੱਚੇ ਸਮੇਤ 5 ਲੋਕ ਡੁੱਬੇ
Published : Apr 18, 2022, 2:55 pm IST
Updated : Apr 18, 2022, 3:29 pm IST
SHARE ARTICLE
A car fell into the Bhakra canal
A car fell into the Bhakra canal

ਪੁਲਿਸ ਮ੍ਰਿਤਕਾਂ ਦੀ ਪਛਾਣ ਕਰਨ ਦੀ ਕਰ ਰਹੀ ਕੋਸ਼ਿਸ਼

 

ਰੂਪਨਗਰ: ਰੂਪਨਗਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਘਨੌਲੀ ਨੇੜੇ ਅਹਿਮਦਪੁਰ ਪੁਲ ਤੋਂ ਇੱਕ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ। ਓਵਰਟੇਕ ਕਰਦੇ ਸਮੇਂ ਕਾਰ ਨੂੰ ਨਿੱਜੀ ਕੰਪਨੀ ਦੀ ਬੱਸ ਨੇ ਟੱਕਰ ਮਾਰ ਦਿੱਤੀ।

 

A car fell into the Bhakra canal
A car fell into the Bhakra canal

ਜਿਸ ਤੋਂ ਬਾਅਦ ਕਾਰ ਭਾਖੜਾ ਨਹਿਰ ਵਿੱਚ ਜਾ ਡਿੱਗੀ। ਬਾਅਦ ਵਿੱਚ ਰਾਜਸਥਾਨ ਨੰਬਰ ਦੀ ਕ੍ਰੇਟਾ ਕਾਰ ਨੂੰ ਹਾਈਡਰਾ ਮਸ਼ੀਨ ਨਾਲ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਕਾਰ ਅੰਦਰੋਂ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ ਕੁੱਲ ਪੰਜ ਲਾਸ਼ਾਂ ਕੱਢੀਆਂ ਗਈਆਂ। ਪੁਲਿਸ ਸਾਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

 

A car fell into the Bhakra canal
A car fell into the Bhakra canal

 

ਪ੍ਰਾਈਵੇਟ ਬੱਸ ਨੇ ਕਾਰ ਨੂੰ ਇੰਨੀ ਤੇਜ਼ ਟੱਕਰ ਮਾਰੀ ਕਿ ਪੁਲ ਦੀ ਰੇਲਿੰਗ ਤੋੜ ਕੇ ਨਹਿਰ ਵਿੱਚ ਜਾ ਡਿੱਗੀ। ਕੁਝ ਦੇਰ ਬਾਅਦ ਇਕ ਔਰਤ ਕਾਰ 'ਚੋਂ ਰੁੜ੍ਹ ਗਈ ਅਤੇ ਲੋਕਾਂ ਨੇ ਕਿਸੇ ਤਰ੍ਹਾਂ ਉਸ ਦਾ ਵਗਦਾ ਪਰਸ ਕਾਬੂ ਕਰ ਲਿਆ। ਬਾਅਦ ਵਿੱਚ ਲੋਕਾਂ ਨੇ ਹਾਈਡਰਾ ਮਸ਼ੀਨ ਮੰਗਵਾ ਕੇ ਕਾਰ ਨੂੰ ਨਹਿਰ ਵਿੱਚੋਂ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਦੌਰਾਨ ਮੌਕੇ ਦੇ ਨੇੜੇ ਭਾਰੀ ਭੀੜ ਮੌਜੂਦ ਸੀ।

 

 

A car fell into the Bhakra canal
A car fell into the Bhakra canal

 ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ  ਦੇ ਨੰਬਰ ਵਾਲੀ ਇਹ ਕਾਰ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਰੂਪਨਗਰ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਪ੍ਰਾਈਵੇਟ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।  

A car fell into the Bhakra canal
A car fell into the Bhakra canal

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement