Punjab News: BSF ਅਤੇ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ ਹਥਿਆਰ ਕੀਤੇ ਬਰਾਮਦ
Published : Apr 18, 2025, 10:42 am IST
Updated : Apr 18, 2025, 10:42 am IST
SHARE ARTICLE
BSF and Punjab Police recover weapons from Amritsar border area
BSF and Punjab Police recover weapons from Amritsar border area

ਬੁਲਾਰੇ ਨੇ ਕਿਹਾ ਕਿ ਬੀਐਸਐਫ ਜਵਾਨਾਂ ਅਤੇ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਕਾਰਨ ਹਥਿਆਰ ਬਰਾਮਦ ਕੀਤੇ ਗਏ।

 

Amritsar News:  ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਪੰਜਾਬ ਪੁਲਿਸ ਨੇ ਇੱਕ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਦੌਰਾਨ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ 14 ਮੈਗਜ਼ੀਨ ਅਤੇ ਛੇ ਪਿਸਤੌਲ ਬਰਾਮਦ ਕੀਤੇ ਹਨ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਹਵਾ ਪਿੰਡ ਦੇ ਨਾਲ ਲੱਗਦੇ ਇੱਕ ਖਾਲੀ ਖੇਤ ਵਿੱਚ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ, ਪੀਲੀ ਟੇਪ ਵਿੱਚ ਲਪੇਟਿਆ ਇੱਕ ਵੱਡਾ ਪੈਕੇਟ ਬਰਾਮਦ ਕੀਤਾ ਗਿਆ। ਉਹ ਪੈਕੇਟ ਇੱਕ ਧਾਤ ਦੀ ਤਾਰ ਨਾਲ ਬੰਨ੍ਹਿਆ ਹੋਇਆ ਸੀ।

ਉਨ੍ਹਾਂ ਕਿਹਾ ਕਿ ਪੈਕੇਟ ਖੋਲ੍ਹਣ 'ਤੇ ਉਸ ਵਿੱਚੋਂ ਛੇ ਪਿਸਤੌਲ ਅਤੇ 14 ਮੈਗਜ਼ੀਨ ਮਿਲੇ।

ਬੁਲਾਰੇ ਨੇ ਕਿਹਾ ਕਿ ਬੀਐਸਐਫ ਜਵਾਨਾਂ ਅਤੇ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਕਾਰਨ ਹਥਿਆਰ ਬਰਾਮਦ ਕੀਤੇ ਗਏ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement