Mansa Accident News : ਮਾਨਸਾ ਵਿਚ ਫ਼ਾਰਚੂਨਰ ਗੱਡੀ ਪਲਟਣ ਕਾਰਨ 2 ਨੌਜਵਾਨਾਂ ਦੀ ਮੌਤ, 2 ਜ਼ਖ਼ਮੀ
Published : Apr 18, 2025, 3:07 pm IST
Updated : Apr 18, 2025, 3:07 pm IST
SHARE ARTICLE
Mansa Accident News in punjabi
Mansa Accident News in punjabi

Mansa Accident News : ਮ੍ਰਿਤਕਾਂ ਵਿਚੋਂ ਇਕ ਨੌਜਵਾਨ ਦਾ ਮਹਿਜ਼ 3 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

Mansa Accident News in punjabi : ਮਾਨਸਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ।  ਇਥੇ ਪਿੰਡ ਚਕੇਰੀਆਂ ਵਿਚ ਇਕ ਫ਼ਾਰਚੂਨਰ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਿਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਗਗਨ ਸਿੰਘ ਤੇ ਅਮਨ ਸਿੰਘ ਵਜੋਂ ਹੋਈ ਹੈ।  ਮ੍ਰਿਤਕਾਂ ਵਿਚ ਗਗਨ ਸਿੰਘ ਨਾਮ ਦੇ ਨੌਜਵਾਨ ਦਾ ਮਹਿਜ਼ ਤਿੰਨ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਵਿਆਹ ਕਰਵਾਉਣ ਲਈ ਵੀ ਅਮਰੀਕਾ ਤੋਂ ਪੰਜਾਬ ਆਇਆ ਸੀ ਅਤੇ ਜਦਕਿ ਦੂਜਾ ਨੌਜਵਾਨ ਉਸ ਦੀ ਮਾਸੀ ਦਾ ਪੁੱਤ ਅਮਨ ਸਿੰਘ ਹੈ, ਜਿਸ ਨੇ ਵਿਦੇਸ਼ ਜਾਣ ਲਈ ਫ਼ਾਈਲ ਲਗਾਈ ਹੋਈ ਸੀ।

ਮ੍ਰਿਤਕ ਨੌਜਵਾਨ ਬੀਤੀ ਦੇਰ ਰਾਤ ਆਪਣੇ ਪਿੰਡ ਪਰਤ ਰਹੇ ਸਨ, ਪਰ ਗੱਡੀ ਅੱਗੇ ਕੁੱਤਾ ਆਉਣ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਇਹ ਮੰਦਭਾਗਾ ਹਾਦਸਾ ਵਾਪਰ ਗਿਆ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement