Jagraon News : ਨਸ਼ੇ ਲਈ ਰੁਪਏ ਨਾ ਦੇਣ 'ਤੇ ਦੋ ਨੌਜਵਾਨਾਂ ਨੇ ਵਿਅਕਤੀ ਨੂੰ ਅਗਵਾ ਕਰ ਕੇ ਕੀਤੀ ਕੁੱਟਮਾਰ, ਦੋ ਵਿਅਕਤੀ ਗ੍ਰਿਫ਼ਤਾਰ 

By : BALJINDERK

Published : Apr 18, 2025, 5:48 pm IST
Updated : Apr 18, 2025, 5:48 pm IST
SHARE ARTICLE
ਜਗਰਾਉਂ ਦੇ ਥਾਣਾ ਹਠੂਰ ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ
ਜਗਰਾਉਂ ਦੇ ਥਾਣਾ ਹਠੂਰ ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ

Jagraon News : ਪੀੜਤ ਨੇ ਚੁੰਗਲ 'ਚੋਂ ਨਿਕਲਣ ਤੋਂ ਬਾਅਦ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕੀਤੀ ਵਾਇਰਲ

Jagraon News in Punjabi : ਰਾਏਕੋਟ ’ਚ ਨਸ਼ੇ ਦੀ ਪੂਰਤੀ ਲਈ ਰੁਪਏ ਨਾ ਦੇਣ 'ਤੇ ਇੱਕ ਵਿਅਕਤੀ ਨੂੰ ਅਗਵਾ ਕਰਕੇ ਦੋ ਨੌਜਵਾਨਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਉਪਰੰਤ ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਸਬੰਧੀ ਥਾਣਾ ਹਠੂਰ ਪੁਲਿਸ ਨੇ ਉਕਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਗਰਾਉਂ ਦੇ ਥਾਣਾ ਹਠੂਰ ਦੇ ਐਸਐਚਓ ਹਠੂਰ ਕੁਲਜਿੰਦਰ ਸਿੰਘ ਗਰੇਵਾਲ ਤੇ ਸਬ ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ਮਾਣੋਕੇ ਦੇ ਵਸਨੀਕ ਪਿੰਡ ਮਾਣੂਕੇ ਦੇ ਵਸਨੀਕ ਬੂਟਾ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਸਵੇਰ ਵੇਲੇ ਉਹ ਕੰਮ 'ਤੇ ਜਾ ਰਿਹਾ ਸੀ ਤਾਂ ਰਸਤੇ ’ਚ ਮੋਟਰ ਸਾਈਕਲ ਸਵਾਰ ਉਸਦੇ ਪਿੰਡ ਮਾਣੂਕੇ ਦਾ ਰਹਿਣ ਵਾਲਾ ਸੁਖਜੀਤ ਸਿੰਘ ਉਰਫ ਸੁੱਖਾ 'ਤੇ ਉਸਦਾ ਇੱਕ ਸਾਥੀ ਜਸਪ੍ਰੀਤ ਸਿੰਘ ਉਰਫ ਜੱਸਾ ਵਾਸੀ ਪਿੰਡ ਜੱਟਪੁਰਾ ਨੇ ਘੇਰ ਲਿਆ ਅਤੇ ਉਸ ਪਾਸੋਂ ਰੁਪਇਆ ਦੀ ਮੰਗ ਕੀਤੀ। 

1

ਪਰ ਜਦੋਂ ਉਸ ਨੇ ਰੁਪਏ ਦੇਣ ਤੋਂ ਜਵਾਬ ਦੇ ਦਿੱਤਾ ਤਾਂ ਉਨ੍ਹਾਂ ਨੇ ਜਬਰਨ ਉਸ ਨੂੰ ਮੋਟਰ ਸਾਈਕਲ 'ਤੇ ਬਿਠਾ ਕੇ ਸੁਖਜੀਤ ਦੇ ਘਰ ਲੈ ਗਏ ਅਤੇ ਥਮਲੇ ਨਾਲ ਬੰਨ ਕੇ ਡੰਡਿਆਂ ਨਾਲ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। 

ਜਦਕਿ ਇਸ ਸਭ ਦੀ ਉਸਦੇ ਸਾਥੀ ਜਸਪ੍ਰੀਤ ਨੇ ਵੀਡੀਓ ਬਣਾਈ, ਸਗੋਂ ਉਹ ਉਸ ਨੂੰ ਬੁਰੀ ਤਰ੍ਹਾਂ ਮਾਰਦੇ ਰਹੇ, ਜਦੋਂ ਤੱਕ ਉਹ ਬੇਸ਼ੁੱਧ ਹੋ ਕੇ ਡਿੱਗ ਨਹੀਂ ਗਿਆ ਅਤੇ ਉਸ ਨੂੰ ਕਮਰੇ ’ਚ ਬੰਦ ਕਰ ਦਿੱਤਾ। ਪ੍ਰੰਤੂ ਰਾਤ ਸਮੇਂ ਉਹ ਕਿਸੇ ਤਰ੍ਹਾਂ ਉਨ੍ਹਾਂ ਦੇ ਚੁੰਗਲ ’ਚੋਂ ਨਿਕਲ ਕੇ ਭੱਜ ਗਿਆ। ਜਿਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੀ ਪੜਤਾਲ ਕਰਨ ਉਪਰੰਤ ਇਸ ਘਟਨਾ ਦਾ ਖੁਲਾਸਾ ਹੋਇਆ। ਜਿਸ 'ਤੇ ਕਾਰਵਾਈ ਕਰਦਿਆਂ ਹਠੂਰ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਕੇ ਗਿਰਫਤਾਰ ਕਰ ਲਿਆ ਅਤੇ ਹੁਣ ਉਹਨਾਂ ਨੂੰ ਜੇਲ ’ਚ ਭੇਜ ਦਿੱਤਾ।  ਪੁਲਿਸ ਮੁਤਾਬਕ ਉਕਤ ਨੌਜਵਾਨਾਂ ਨੇ ਪੀੜਤ ਤੋਂ ਆਪਣੇ ਨਸ਼ੇ ਦੀ ਪੂਰਤੀ ਲਈ ਰੁਪਇਆਂ ਦੀ ਮੰਗ ਕੀਤੀ ਸੀ ਪਰ ਉਸ ਵੱਲੋਂ ਨਾ ਦੇਣ 'ਤੇ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਦੋਵੇਂ ਨਸ਼ਾ ਕਿੱਥੋ ਲਿਆਉਂਦੇ ਸਨ।

(For more news apart from  Two youths kidnap and beat up a man for not paying for drugs, Two persons arrested News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement