ਨਸ਼ਾ ਛੁਡਾਊ ਕੇਂਦਰਾਂ ਵਿਚ ਨੌਜਵਾਨਾਂ ਦੀ ਗਿਣਤੀ ਵਧੀ : ਕੈਪਟਨ
Published : May 18, 2018, 10:02 am IST
Updated : May 18, 2018, 10:12 am IST
SHARE ARTICLE
Captain Amarinder Singh
Captain Amarinder Singh

ਤਰਨਤਾਰਨ, ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ਾ ਛੱਡਣ ਆਉਣ ਵਾਲੇ ਨੌਜਵਾਨਾਂ ਦੀ ਗਿਣਤੀ ਪਹਿਲਾਂ ਨਾਲੋਂ 126 ਫ਼ੀ ਸਦੀ ਵਧੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ...

ਤਰਨਤਾਰਨ, ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ਾ ਛੱਡਣ ਆਉਣ ਵਾਲੇ ਨੌਜਵਾਨਾਂ ਦੀ ਗਿਣਤੀ ਪਹਿਲਾਂ ਨਾਲੋਂ 126 ਫ਼ੀ ਸਦੀ ਵਧੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾ ਨੇ ਦਸਿਆ ਕਿ 2016 ਵਿਚ 1.82 ਲੱਖ ਨੌਜਵਾਨ ਨਸ਼ਾ ਛੱਡਣ ਲਈ ਹਸਪਤਾਲਾਂ ਵਿਚ ਪਹੁੰਚੇ ਜਦਕਿ 2017 ਵਿਚ 4.12 ਲੱਖ ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ ਹਨ। ਸਪੈਸ਼ਲ ਟਾਸਕ ਫ਼ੋਰਸ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦਿਆਂ ਉਹਨਾ ਦਸਿਆ ਕਿ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਕੂਲਾਂ, ਕਾਲਜਾਂ

Captain Amarinder SinghCaptain Amarinder Singh

ਅਤੇ ਯੂਨੀਵਰਸਟੀਆਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵਗਾ। ਪਹਿਲੇ ਪੜਾਅ ਵਿਚ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਕਵਰ ਕੀਤੇ ਜਾਣਗੇ। 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ, ਨਸ਼ਾ ਨਿਗਰਾਨ ਕਮਟੀਆਂ, ਪੰਜਾਬ ਭਰ ਦੇ 60 'ਓਟ' ਕੇਂਦਰਾਂ ਅਤੇ 'ਬੱਡੀ' ਪ੍ਰੋਗਰਾਮ ਲਈ ਆਉਣ ਵਾਲ ਵਲੰਟੀਅਰਾਂ ਦੀ ਸਹੂਲਤ ਵਾਸਤੇ ਉਹਨਾ ਪ੍ਰਸ਼ਾਸਨ ਅਤ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਦੀ ਅਗਵਾਈ ਹੇਠ ਕੀਤੇ ਪ੍ਰਬੰਧਾਂ ਦੀ ਉਹਨਾ ਨੇ ਸਰਾਹਨਾ ਕੀਤੀ। ਇਸ ਮੌਕੇ ਹਲਕਾ ਤਰਨਤਾਰਨ ਦੇ ਵਿਧਾਇਕ ਧਰਮਵੀਰ ਅਗਨੀਹੋਤਰੀ, ਸਿਹਤ ਤੇ ਪਰਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਸਿੱਖਿਆ

Karnataka governor's decision against constitution: Captain Amarinder SinghCaptain Amarinder Singh

ਮੰਤਰੀ ਓ.ਪੀ. ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਧਰਮਵੀਰ ਅਗਨੀਹੋਤਰੀ, ਸੰਤੋਖ ਸਿੰਘ ਭਲਾਈਪੁਰ ਅਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਐਸ.ਟੀ.ਐਫ਼ ਦ ਮੁੱਖੀ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ, ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੌਧਰੀ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਅਤ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ, ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement