Farmers ਨੇ ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਕੱਟੀ ਰਾਤ, ਅੱਜ ਚੰਡੀਗੜ੍ਹ ਕਰਨਗੇ ਕੂਚ
Published : May 18, 2022, 9:02 am IST
Updated : May 18, 2022, 9:02 am IST
SHARE ARTICLE
Farmers stage dharna
Farmers stage dharna

ਕਿਸਾਨਾਂ ਨੇ ਮੁਹਾਲੀ-ਚੰਡੀਗੜ੍ਹ ਬਾਰਡਰ ‘ਤੇ ਲਾਇਆ ਪੱਕਾ ਮੋਰਚਾ

 

ਮੁਹਾਲੀ: ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਅੰਦੋਲਨ 'ਚ ਸ਼ਾਮਲ ਕਿਸਾਨ (Farmers stage dharna)  ਅੱਜ ਚੰਡੀਗੜ੍ਹ ਜਾਣਗੇ। ਕਿਸਾਨਾਂ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਅੱਜ ਸਵੇਰ ਤੱਕ ਦਾ ਸਮਾਂ ਦਿੱਤਾ ਸੀ। ਕਿਸਾਨ ਸੀਐਮ ਭਗਵੰਤ ਮਾਨ ਨੂੰ ਮਿਲਣ ਲਈ ਅੜੇ ਹੋਏ ਹਨ।

 

 

(Farmers stage dharna) (Farmers stage dharna)

 

ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਗੱਲਬਾਤ ਨਾ ਕੀਤੀ ਤਾਂ ਉਹ ਚੰਡੀਗੜ੍ਹ ਵੱਲ (Farmers stage dharna) ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧਣਗੇ। ਕਿਸਾਨਾਂ ਨੇ ਰਾਤ ਵੀ ਮੁਹਾਲੀ ਸਰਹੱਦ ’ਤੇ ਸੜਕ ’ਤੇ ਹੀ ਕੱਟੀ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਇੱਕ ਬੈਰੀਕੇਡ ਤੋੜ ਸਕਦੇ ਹਾਂ ਤਾਂ ਬਾਕੀ ਵੀ ਤੋੜ ਸਕਦੇ ਹਾਂ।

 

(Farmers stage dharna) (Farmers stage dharna)

 

ਇਸ ਵਾਰ ਪੰਜਾਬ ਸਰਕਾਰ  ਨੇ ਕਿਸਾਨਾਂ ਨੂੰ ਇਕੱਠੇ ਝੋਨਾ ਨਾ ਬੀਜਣ ਲਈ ਕਿਹਾ ਹੈ। ਇਸ ਦੇ ਲਈ ਸੂਬੇ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਤਹਿਤ 6-6 ਜ਼ਿਲ੍ਹਿਆਂ ਵਿੱਚ 18, 20 ਅਤੇ 22 ਜੂਨ ਨੂੰ ਅਤੇ ਬਾਕੀ 5 ਜ਼ਿਲ੍ਹਿਆਂ ਵਿੱਚ 24 ਜੂਨ ਤੋਂ ਝੋਨਾ ਲਾਇਆ ਜਾਵੇਗਾ।

 

Bhagwant Mann Bhagwant Mann

ਸਰਕਾਰ ਨੇ ਬਿਜਲੀ ਦੀ ਕਮੀ ਨੂੰ ਦੂਰ ਕਰਨ ਲਈ ਇਹ ਕਦਮ ਚੁੱਕਿਆ ਹੈ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ 500 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਸਮਝੌਤਾ ਵੀ ਹੋਇਆ ਪਰ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement