ਕਰਨਾਟਕ ਵਿਚ ਸਕੂਲ ਦੀ ਕਿਤਾਬ ਵਿਚੋਂ ਭਗਤ ਸਿੰਘ ਨਾਲ ਸਬੰਧਤ ਪਾਠ ਨੂੰ ਹਟਾਉਣਾ ਸ਼ਹੀਦ ਦਾ ਅਪਮਾਨ: ਕੇਜਰੀਵਾਲ
Published : May 18, 2022, 6:53 am IST
Updated : May 18, 2022, 6:53 am IST
SHARE ARTICLE
image
image

ਕਰਨਾਟਕ ਵਿਚ ਸਕੂਲ ਦੀ ਕਿਤਾਬ ਵਿਚੋਂ ਭਗਤ ਸਿੰਘ ਨਾਲ ਸਬੰਧਤ ਪਾਠ ਨੂੰ ਹਟਾਉਣਾ ਸ਼ਹੀਦ ਦਾ ਅਪਮਾਨ: ਕੇਜਰੀਵਾਲ


ਨਹੀਂ ਝੂਠ ਨਾ ਫੈਲਾਉ, ਭਗਤ ਸਿੰਘ ਵਾਲੇ ਅਧਿਆਏ ਨਹੀਂ ਹਟਾਇਆ : ਬੀਜੇਪੀ

ਨਵੀਂ ਦਿੱਲੀ, 17 ਮਈ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰਨਾਟਕ ਵਿਚ ਇਕ ਸਕੂਲ ਦੀ ਕਿਤਾਬ ਵਿਚੋਂ ਭਗਤ ਸਿੰਘ 'ਤੇ ਆਧਾਰਿਤ ਪਾਠ ਨੂੰ  ਹਟਾਉਣ ਲਈ ਮੰਗਲਵਾਰ ਨੂੰ  ਦਖਣੀ ਰਾਜ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ 'ਤੇ ਹਮਲਾ ਬੋਲਿਆ | ਉਨ੍ਹਾਂ ਕਿਹਾ ਕਿ ਇਹ ਕਦਮ ਮਹਾਨ ਆਜ਼ਾਦੀ ਘੁਲਾਟੀਏ ਦੀ ਸ਼ਹਾਦਤ ਦਾ ਅਪਮਾਨ ਹੈ ਅਤੇ ਕਰਨਾਟਕ ਸਰਕਾਰ ਨੂੰ  ਇਹ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ |
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਟਵੀਟ ਕੀਤਾ ਕਿ ਦੇਸ਼ ਅਪਣੇ ਸ਼ਹੀਦਾਂ ਦਾ ਇਸ ਤਰ੍ਹਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਭਾਜਪਾ ਨੂੰ  ਸਵਾਲ ਕੀਤਾ ਕਿ ਇਸ ਦੇ ਲੋਕ ਭਗਤ ਸਿੰਘ ਨੂੰ  ਇੰਨੀ ਨਫ਼ਰਤ ਕਿਉਂ ਕਰਦੇ ਹਨ |
ਇਸ ਦੌਰਾਨ ਕਰਨਾਟਕ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਿਖਿਆ ਮੰਤਰੀ ਬੀ.ਸੀ. ਨਾਗੇਸ਼ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੋਧੀ ਹੋਈ ਪਾਠ ਪੁਸਤਕ ਵਿਚ ਹੇਡਗੇਵਾਰ ਦੇ ਭਾਸ਼ਣ ਨੂੰ  ਸ਼ਾਮਲ ਕਰਨ ਦੇ ਫ਼ੈਸਲੇ ਦਾ ਬਚਾਅ ਕੀਤਾ ਹੈ | ਉਨ੍ਹਾਂ ਕਿਹਾ, Tਹੇਡਗੇਵਾਰ ਜਾਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਬਾਰੇ ਪਾਠ ਪੁਸਤਕ ਵਿਚ ਕੁੱਝ ਵੀ ਨਹੀਂ ਹੈ | ਇਸ ਵਿਚ ਸਿਰਫ਼ ਹੇਡਗੇਵਾਰ ਦਾ ਭਾਸ਼ਣ ਸ਼ਾਮਲ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਦਸਿਆ ਸੀ ਕਿ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ  ਕਿਨ੍ਹਾਂ ਚੀਜ਼ਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ | ਇਤਰਾਜ਼ ਕਰਨ ਵਾਲਿਆਂ ਨੇ ਪਾਠ ਪੁਸਤਕ ਪੜ੍ਹੀ ਹੀ ਨਹੀਂ |''        (ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement