ਪਾਕਿਸਤਾਨ ’ਚ ਈਸ਼ਨਿੰਦਾ ਦੇ ਦੋਸ਼ ’ਚ ਦੋ ਵਿਅਕਤੀ ਗ੍ਰਿਫ਼ਤਾਰ
Published : May 18, 2022, 12:25 am IST
Updated : May 18, 2022, 12:25 am IST
SHARE ARTICLE
image
image

ਪਾਕਿਸਤਾਨ ’ਚ ਈਸ਼ਨਿੰਦਾ ਦੇ ਦੋਸ਼ ’ਚ ਦੋ ਵਿਅਕਤੀ ਗ੍ਰਿਫ਼ਤਾਰ

ਲਾਹੌਰ, 17 ਮਈ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸੋਸ਼ਲ ਮੀਡੀਆ ’ਤੇ ਈਸ਼ਨਿੰਦਾ ਸਮੱਗਰੀ ਪੋਸਟ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੇਸ਼ ’ਚ ਇਸ ਅਪਰਾਧ ਦੇ ਦੋਸ਼ੀ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਹੈ। ਫ਼ੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫ਼. ਆਈ. ਏ.) ਲਾਹੌਰ ਨੇ ਸੋਮਵਾਰ ਨੂੰ ਇਕ ਸ਼ਿਕਾਇਤ ਦੇ ਆਧਾਰ ’ਤੇ ਮੁਹੰਮਦ ਉਸਾਮਾ ਸ਼ਫੀਕ ਅਤੇ ਮੈਸਾਮ ਅੱਬਾਸ ਨੂੰ ਗ੍ਰਿਫ਼ਤਾਰ ਕੀਤਾ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਦੋਵਾਂ ਨੇ ਫੇਸਬੁੱਕ ਅਤੇ ਵਟਸਐਪ ’ਤੇ ਪੈਗੰਬਰ ਅਤੇ ਪਵਿੱਤਰ ਕੁਰਾਨ ਦਾ ਅਪਮਾਨ ਕੀਤਾ ਹੈ। ਐਫ਼ਆਈਏ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਪੀਟੀਆਈ ਨੂੰ ਦਸਿਆ ਕਿ ਦੋਵਾਂ ਸ਼ੱਕੀਆਂ ਨੇ ਫੇਸਬੁੱਕ ’ਤੇ ਕੁਰਾਨ ਦੀਆਂ ਆਇਤਾਂ ਨਾਲ ਇਤਰਾਜ਼ਯੋਗ ਵੀਡੀਉ ਅਪਲੋਡ ਕੀਤੇ ਸਨ। ਉਨ੍ਹਾਂ ਨੇ ਅਜਿਹੀ ਸਮੱਗਰੀ ਨੂੰ ਵਟਸਐਪ ਗਰੁੱਪਾਂ ’ਤੇ ਵੀ ਸਾਂਝਾ ਕੀਤਾ। ਅਧਿਕਾਰੀ ਨੇ ਕਿਹਾ ਕਿ ਕਾਨੂੰਨ ਦੇ ਤਹਿਤ ਸ਼ੱਕੀ ਵਿਅਕਤੀਆਂ ਨੇ ਪੈਗੰਬਰ ਅਤੇ ਅੱਲ੍ਹਾ ਲਈ ਇਤਰਾਜ਼ਯੋਗ ਸਮੱਗਰੀ ਸ਼ੇਅਰ ਕਰ ਕੇ ਈਸ਼ਨਿੰਦਾ ਕੀਤੀ ਹੈ। ਉਨ੍ਹਾਂ ਨੇ ਕੁਰਾਨ ਦਾ ਵੀ ਅਪਮਾਨ ਕੀਤਾ ਹੈ। ਅਧਿਕਾਰੀ ਨੇ ਦਸਿਆ ਕਿ ਦੋਵਾਂ ਵਿਰੁਧ ਪਾਕਿਸਤਾਨ ਪੀਨਲ ਕੋਡ (ਪੀਪੀਸੀ) ਅਤੇ ਇਲੈਕਟ੍ਰਾਨਿਕ ਕ੍ਰਾਈਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਸ਼ੱਕੀਆਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ’ਚ ਜੇਲ ਭੇਜ ਦਿਤਾ ਗਿਆ। ਦੱਸਣਯੋਗ ਹੈ ਕਿ ਪਾਕਿਸਤਾਨ ’ਚ ਕ੍ਰਿਮੀਨਲ ਲਾਅ ਅਮੈਂਡਮੈਂਟ ਐਕਟ-1986 ਤਹਿਤ ਪੀਪੀਸੀ ’ਚ ਧਾਰਾ 295ਸੀ ਸ਼ਾਮਲ ਕੀਤੀ ਗਈ ਹੈ, ਜਿਸ ’ਚ ਪੈਗੰਬਰ ਦਾ ਅਪਮਾਨ ਕਰਨ ਵਾਲੇ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦੇਣ ਦੀ ਵਿਵਸਥਾ ਹੈ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement