ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਦਾ ਲਿਆ ਨੋਟਿਸ

By : GAGANDEEP

Published : May 18, 2023, 3:24 pm IST
Updated : May 18, 2023, 3:24 pm IST
SHARE ARTICLE
National Human Rights Commission
National Human Rights Commission

ਕਮਿਸ਼ਨ ਨੇ ਚਾਰ ਹਫ਼ਤਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਦਿਤੇ ਹੁਕਮ

 

 ਬਠਿੰਡਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਮਾਮਲੇ ’ਚ ਨੋਟਿਸ ਲਿਆ ਹੈ। ਜੇਲ ਵਿਚ ਬੰਦ ਗੈਂਗਸਟਰਾਂ  ਤਿੰਨ ਤੋਂ ਵੱਧ ਫ਼ੋਨ ਨੰਬਰਾਂ ’ਤੇ ਗੱਲ ਕਰਨ, ਸੈੱਲ ਵਿਚ ਐੱਲਈਡੀ ਤੇ ਅਖ਼ਬਾਰ ਪੜ੍ਹਨ ਸਮੇਤ ਜੇਲ ਮੈਨੂਅਲ ਮੁਤਾਬਿਕ ਸਹੂਲਤਾਂ ਦੀ ਮੰਗ ਨੂੰ ਲੈ ਕੇ ਵਿਚ ਭੁੱਖ ਹੜਤਾਲ 'ਤੇ ਬੈਠੇ ਸਨ। ਹਾਲਾਂਕਿ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਭਰੋਸੇ ਬਾਅਦ ਗੈਂਗਸਟਰਾਂ ਨੇ ਮੰਗਲਵਾਰ ਨੂੰ ਭੁੱਖ ਹੜਤਾਲ ਖ਼ਤਮ ਕੀਤੀ। 

ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਜੇਲ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿਤੇ। ਕਮਿਸ਼ਨ ਨੇ ਕਿਹਾ ਕਿ ਜੇਲ ਮੈਨੂਅਲ ਅਨੁਸਾਰ ਕੈਦੀਆਂ ਨੂੰ ਸਹੂਲਤਾਂ ਦਿਤੀਆਂ ਜਾਣ।

ਕਮਿਸ਼ਨ ਨੇ ਮਹੇਸ਼ ਸਿੰਗਲਾ ਨੂੰ ਬਠਿੰਡਾ ਜੇਲ ਦਾ ਦੌਰਾ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਕਿਸੇ ਨੂੰ ਮਨੁੱਖੀ ਅਧਿਕਾਰਾਂ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement