Kapurthala News : ਕਪੂਰਥਲਾ ’ਚ ਸੀ.ਆਈ.ਏ ਸਟਾਫ਼ ਨੇ ਨਾਕਾਬੰਦੀ ਦੌਰਾਨ ਚੋਰ ਨੂੰ ਕੀਤਾ ਕਾਬੂ

By : BALJINDERK

Published : May 18, 2024, 5:08 pm IST
Updated : May 18, 2024, 5:08 pm IST
SHARE ARTICLE
ਸੀ.ਆਈ.ਏ ਸਟਾਫ਼ ਨੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਚੋਰ
ਸੀ.ਆਈ.ਏ ਸਟਾਫ਼ ਨੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਚੋਰ

Kapurthala News :ਮੁਲਜ਼ਮ ਕੋਲੋਂ 6 ਮੋਟਰਸਾਈਕਲ ਕੀਤੇ ਬਰਾਮਦ 

 Kapurthala News : ਕਪੂਰਥਲਾ ਤੋਂ ਸੀ.ਆਈ.ਏ ਸਟਾਫ਼ ਦੀ ਟੀਮ ਨੇ ਨਾਕਾਬੰਦੀ ਦੌਰਾਨ ਬਿਨਾਂ ਨੰਬਰ ਮੋਟਰਸਾਈਕਲ ਸਵਾਰ ਚੋਰ ਨੂੰ ਕਾਬੂ ਕੀਤਾ ਹੈ। ਜਿਸ ਦੀ ਸੂਚਨਾ 'ਤੇ 6 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਇਸ ਦੀ ਪੁਸ਼ਟੀ ਕਰਦਿਆਂ ਸੀ.ਆਈ.ਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

ਇਹ ਵੀ ਪੜੋ:Kapurthala News : ਕਪੂਰਥਲਾ ’ਚ ਸੀ.ਆਈ.ਏ ਸਟਾਫ਼ ਨੇ ਨਾਕਾਬੰਦੀ ਦੌਰਾਨ ਚੋਰ ਨੂੰ ਕੀਤਾ ਕਾਬੂ

ਇਸ ਮੌਕੇ ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ 17 ਮਈ ਨੂੰ ਏਐਸਆਈ ਜਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੀਰ ਬਾਬਾ ਦੋੜੂਕੇ ਕੋਲ ਨਾਕਾਬੰਦੀ ਕੀਤੀ ਹੋਈ ਸੀ। ਜਿਸ ਦੌਰਾਨ ਬਿਨਾਂ ਨੰਬਰ ਮੋਟਰਸਾਈਕਲ 'ਤੇ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਮੁਲਜ਼ਮ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਮਿੱਠੂ ਪੁੱਤਰ ਸਤਨਾਮ ਸਿੰਘ ਵਾਸੀ ਜਗਜੀਤ ਨਗਰ ਹਮੀਰਾ ਵਜੋਂ ਹੋਈ ਹੈ।

ਇਹ ਵੀ ਪੜੋ:Himachal Accident News : ਹਿਮਾਚਲ 'ਚ ਟਰੱਕ ਨਾਲ ਟਿੱਪਰ ਦੀ ਹੋਈ ਜ਼ਬਰਦਸਤ ਟੱਕਰ  

ਇਸ ਸਬੰਧੀ ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਇਹ ਵੀ ਦੱਸਿਆ ਕਿ ਮੋਟਰਸਾਈਕਲ ਚੋਰ ਨਿਸ਼ਾਨ ਦੇਹੀ ਕੋਲੋਂ ਕੁੱਲ 6 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਕੇ ਥਾਣਾ ਸਦਰ ’ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੁਖਜਿੰਦਰ ਸਿੰਘ ਖ਼ਿਲਾਫ਼ ਪਹਿਲੇ 10 ਕੇਸ ਵੱਖ-ਵੱਖ ਥਾਣਿਆਂ ’ਚ ਦਰਜ ਹਨ। ਜਿਸ ਵਿੱਚ ਉਹ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਭਗੌੜਾ ਹੈ।

ਇਹ ਵੀ ਪੜੋ:America Road Accident : ਅਮਰੀਕਾ ’ਚ ਕਾਰ ਹਾਦਸੇ 'ਚ ਭਾਰਤੀ ਨੌਜਵਾਨ ਦੀ ਮੌਤ 

ਇੰਚਾਰਜ ਜਰਨੈਲ ਸਿੰਘ ਨੇ ਇਹ ਵੀ ਦੱਸਿਆ ਕਿ 15 ਦਿਨ ਪਹਿਲਾਂ ਵੀ ਸੀਆਈਏ ਸਟਾਫ਼ ਨੇ ਜੋਗਾ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਮੁਰਾਦਪੁਰ ਨੂੰ 5 ਚੋਰੀ ਦੇ ਵਾਹਨਾਂ ਸਮੇਤ ਕਾਬੂ ਕੀਤਾ ਸੀ। ਇਸ ਵਿਰੁੱਧ 11 ਮਈ ਨੂੰ ਸਦਰ ਥਾਣੇ ਵਿਚ ਐਫਆਈਆਰ ਦਰਜ ਕੀਤੀ ਗਈ ਸੀ। ਇਸੇ 15 ਦਿਨਾਂ ਵਿਚ ਸੀਆਈਏ ਪੁਲੀਸ ਨੇ 11 ਚੋਰੀ ਦੇ ਵਾਹਨ ਬਰਾਮਦ ਕੀਤੇ ਹਨ। ਜਿਸ ਦੀ ਕੀਮਤ ਕਰੀਬ 8 ਲੱਖ ਰੁਪਏ ਹੈ। ਇਹ ਗੱਡੀਆਂ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

(For more news apart from CIA staff caught thief during blockade in Kapurthala News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement