Jalandhar News : ਜਲੰਧਰ ਪੁਲਿਸ ਨੇ ਚੋਰਾਂ ਦੇ ਗਿਰੋਹ ਦਾ ਕੀਤਾ ਪਰਦਾਫਾਸ਼, ਵੱਡੀਆਂ ਵਾਰਦਾਤਾਂ ਨੂੰ ਦਿੰਦੇ ਸੀ ਅੰਜਾਮ
Published : May 18, 2024, 3:12 pm IST
Updated : May 18, 2024, 3:12 pm IST
SHARE ARTICLE
Jalandhar police arrested the thieve News in punjabi
Jalandhar police arrested the thieve News in punjabi

Jalandhar News : ਅਮਿਤ ਜਵੈਲਰਜ਼ ਅਤੇ ਸ੍ਰੀਨਾਥ ਜਵੈਲਰਜ਼ ਦੇ ਸ਼ੋਅਰੂਮ ਵਿਚ ਕਰੋੜਾਂ ਰੁਪਏ ਦੀ ਚੋਰੀ ਦੇ ਮਾਮਲੇ ਵਿਚ ਸਨ ਮੁਲਜ਼ਮ

Jalandhar police arrested the thieve News in punjabi : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਮਿਤ ਜਵੈਲਰਜ਼ ਅਤੇ ਸ੍ਰੀਨਾਥ ਜਵੈਲਰਜ਼ ਦੇ ਸ਼ੋਅਰੂਮ ਵਿਚ ਕਰੋੜਾਂ ਰੁਪਏ ਦੀ ਚੋਰੀ ਦੇ ਮਾਮਲੇ ਵਿਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਲਦੀ ਹੀ ਉੱਚ ਅਧਿਕਾਰੀ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ। ਮੁਲਜ਼ਮ ਜਲੰਧਰ ਦੇ ਪਠਾਨਕੋਟ ਚੌਕ ਨੇੜੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਮੁਲਜ਼ਮ ਸ਼ਹਿਰ ਵਿੱਚ ਮੁੜ ਕੋਈ ਵੱਡੀ ਵਾਰਦਾਤ ਕਰਨਾ ਚਾਹੁੰਦੇ ਸਨ।

ਇਹ ਵੀ ਪੜ੍ਹੋ: Uttar Pradesh News: ਤਲਾਬ ਵਿਚ ਭਰਾ ਨੂੰ ਡੁੱਬਦੇ ਹੋਏ ਵੇਖ ਕੇ ਭੈਣ ਨੇ ਮਾਰੀ ਛਾਲ, ਡੁੱਬਣ ਨਾਲ ਹੋਈ ਮੌਤ  

ਸੂਤਰਾਂ ਅਨੁਸਾਰ ਮੁਲਜ਼ਮਾਂ ਨੂੰ ਜਲੰਧਰ ਸਿਟੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਪਠਾਨਕੋਟ ਬਾਈਪਾਸ ਨੇੜੇ ਸਥਿਤ ਰੇਰੂ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। 4 ਤੋਂ 5 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਸਪੈਸ਼ਲ ਸੈੱਲ ਕਾਫੀ ਸਮੇਂ ਤੋਂ ਉਕਤ ਦੋਸ਼ੀਆਂ ਦਾ ਪਿੱਛਾ ਕਰ ਰਿਹਾ ਸੀ।

ਇਹ ਵੀ ਪੜ੍ਹੋ: Haryana Bus Accident News: ਹਰਿਆਣਾ ਬੱਸ ਹਾਦਸੇ ਵਿਚ ਜ਼ਿੰਦਾ ਸੜੇ 4 ਪੰਜਾਬੀ

ਕੱਲ੍ਹ ਟੀਮ ਨੂੰ ਸੂਚਨਾ ਮਿਲੀ ਸੀ ਕਿ ਰੇਰੂ ਨੇੜੇ ਉਕਤ ਮੁਲਜ਼ਮਾਂ ਦੀ ਗਤੀਵਿਧੀ ਦੇਖੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਮੁਲਜ਼ਮਾਂ ਦੇ ਖਿਲਾਫ ਜਾਲ ਵਿਛਾਇਆ। ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਉਕਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਕ੍ਰਾਈਮ ਬ੍ਰਾਂਚ ਦੀ ਟੀਮ ਜਲਦ ਹੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦਈਏ ਕਿ ਇਸ ਸਾਲ ਫਰਵਰੀ ਮਹੀਨੇ ਗਦਈਪੁਰ 'ਚ ਕਰੀਬ 8 ਚੋਰਾਂ ਨੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਚੋਰਾਂ ਨੇ ਪਹਿਲਾਂ ਸ਼ੋਅਰੂਮ ਦਾ ਸ਼ਟਰ ਤੋੜਿਆ, ਫਿਰ ਸ਼ੀਸ਼ਾ ਤੋੜ ਕੇ ਸ਼ੋਅਰੂਮ ਦੇ ਅੰਦਰ ਦਾਖਲ ਹੋਏ। ਇਹ ਸਾਰੀ ਘਟਨਾ ਸ਼ੋਅਰੂਮ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਸੀਸੀਟੀਵੀ ਦੇਖਣ ਤੋਂ ਬਾਅਦ ਪਤਾ ਲੱਗਾ ਕਿ ਨਕਾਬਪੋਸ਼ ਚੋਰ ਰਾਤ 1.30 ਵਜੇ ਸ਼ੋਅਰੂਮ ਵਿੱਚ ਦਾਖਲ ਹੋਏ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਹਾਈਵੇਅ ਵੱਲ ਫ਼ਰਾਰ ਹੋ ਗਏ।

(For more Punjabi news apart from Jalandhar police arrested the thieve News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement