Punjab Weather Update : ਪੰਜਾਬ 'ਚ ਪੈ ਰਹੀ ਅੱਤ ਦੀ ਗਰਮੀ, ਤਾਪਮਾਨ 46 ਡਿਗਰੀ ਤੋਂ ਹੋਇਆ ਪਾਰ
Published : May 18, 2024, 11:29 am IST
Updated : May 18, 2024, 11:29 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update : ਮੌਸਮ ਵਿਭਾਗ ਨੇ ਲੂ ਨੂੰ ਲੈ ਕੇ ਆਰੇਂਜ ਅਲਰਟ ਕੀਤਾ ਜਾਰੀ

Punjab Weather Update News in punjabi: ਪੰਜਾਬ ਨੂੰ ਅੱਜ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ 'ਚ ਆਉਣ ਵਾਲੇ ਦਿਨਾਂ 'ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Chandigarh News: ਨਸ਼ਾ ਨੌਜਵਾਨਾਂ ਨੂੰ ਘੁਣ ਵਾਂਗ ਬਰਬਾਦ ਕਰ ਰਿਹਾ ਹੈ, ਆਪਣਾ ਫਰਜ਼ ਨਾ ਭੁੱਲੋ ਅਤੇ ਅੱਖਾਂ ਬੰਦ ਨਾ ਕਰੋ: ਹਾਈਕੋਰਟ 

ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Punjab News: ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ 'ਆਪ' 'ਚ ਸ਼ਾਮਲ 

ਹੀਟ ਵੇਵ ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ 'ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ। ਗਰਮੀ ਦੀ ਲਹਿਰ ਕਾਰਨ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ - ਸ਼ਹਿਰ 'ਚ ਤਾਪਮਾਨ 45 ਡਿਗਰੀ ਤੋਂ ਵੱਧ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਆਰੇਂਜ ਅਲਰਟ ਦਿਤਾ ਗਿਆ ਹੈ।
ਜਲੰਧਰ— ਸ਼ਹਿਰ ਦਾ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਲੁਧਿਆਣਾ- ਸ਼ਹਿਰ ਦਾ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

(For more Punjabi news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement