ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 62 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ
Published : Jun 18, 2020, 3:37 pm IST
Updated : Jun 18, 2020, 3:37 pm IST
SHARE ARTICLE
Sukhjinder Singh Randhawa
Sukhjinder Singh Randhawa

ਸਾਲ 2018-19 ਦਾ ਕੋਈ ਬਕਾਇਆ ਨਹੀਂ ਬਚਿਆ, ਸਾਲ 2019-20 ਦੇ ਬਕਾਇਆ ਦੀ ਅਦਾਇਗੀ ਲਈ ਜਲਦ ਹੀ ਜਾਰੀ ਹੋਣਗੇ 100 ਕਰੋੜ ਰੁਪਏ..

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਦੀ ਸ਼ੁਰੂਆਤ ਕਰਦਿਆਂ 62 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕੀਤੀ ਗਈ।

Amrinder singhAmrinder singh

ਇਹ ਖੁਲਾਸਾ ਵੀਰਵਾਰ ਨੂੰ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ. ਰੰਧਾਵਾ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਅਦਾਇਗੀ ਲਈ ਸਰਕਾਰ ਵੱਲੋ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

MoneyMoney

ਅਤੇ ਲੱਗਭੱਗ 12 ਕਰੋੜ ਰੁਪਏ ਦੀ ਅਦਾਇਗੀ ਮਿੱਲਾਂ ਵੱਲੋਂ ਆਪਣੇ ਪੱਧਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ 2018-19 ਦੇ ਸਾਰੇ ਬਕਾਏ ਅਦਾ ਹੋ ਚੁੱਕੇ ਹਨ ਅਤੇ ਸਾਲ 2019-20 ਲਈ ਬਾਕੀ ਰਹਿੰਦੇ ਬਕਾਏ ਦੀ ਅਦਾਇਗੀ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜਲਦੀ ਹੀ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।

Sukhjinder Singh RandhawaSukhjinder Singh Randhawa

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਲੱਗਭੱਗ 60 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

Suger Cane Suger Cane

ਤਾਂ ਜੋ ਗੰਨੇ ਦੀ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕੋਰੋਨਾ ਵਾਇਰਸ ਤੇ ਲਾਕਡਾਊਨ ਦੇ ਚੱਲਦਿਆਂ ਸਰਕਾਰੀ ਮਾਲੀਆ ਪ੍ਰਾਪਤੀ ਵਿੱਚ ਆਈ ਗਿਰਾਵਟ ਦੇ ਬਾਵਜੂਦ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement