ਕੇਂਦਰ ਸਰਕਾਰ ਨੇ ਮੁਕੁਲ ਰਾਏ ਦੀ ‘ਜ਼ੈੱਡ ਸਕਿਉਰਟੀ’ ਵਾਪਸ ਲਈ
Published : Jun 18, 2021, 2:01 am IST
Updated : Jun 18, 2021, 2:01 am IST
SHARE ARTICLE
image
image

ਕੇਂਦਰ ਸਰਕਾਰ ਨੇ ਮੁਕੁਲ ਰਾਏ ਦੀ ‘ਜ਼ੈੱਡ ਸਕਿਉਰਟੀ’ ਵਾਪਸ ਲਈ

ਨਵੀਂ ਦਿੱਲੀ, 17 ਜੂਨ : ਤਿ੍ਰਣਮੂਲ ਕਾਂਗਰਸ (ਟੀ.ਐੱਮ.ਸੀ.) ਵਿਚ ਵਾਪਸੀ ਦੇ ਕੁੱਝ ਦਿਨਾਂ ਬਾਅਦ ਸਾਬਕਾ ਭਾਜਪਾ ਆਗੂ ਮੁਕੁਲ ਰਾਏ ਨੇ ਕੇਂਦਰ ਤੋਂ ਉਨ੍ਹਾਂ ਦੀ ਵੀ.ਆਈ.ਪੀ. ਸੁਰੱਖਿਆ ਹਟਾਉਣ ਦੀ ਅਪੀਲ ਕੀਤੀ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਨੇ ਪ੍ਰਵਾਨ ਕਰ ਲਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਰਾਏ ਨੂੰ ਦਿਤੀ ਗਈ ‘ਜ਼ੈੱਡ’ ਸ਼੍ਰੇਣੀ ਦੀ ਵੀ.ਆਈ.ਪੀ. ਸੁਰੱਖਿਆ ਉਨ੍ਹਾਂ ਤੋਂ ਵਾਪਸ ਲੈ ਲਈ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ (ਸੀ.ਆਰ.ਪੀ.ਐਫ਼.) ਨੂੰ 67 ਸਾਲਾ ਰਾਏ ਦੀ ਸੁਰੱਖਿਆ ਵਿਚ ਤਾਇਨਾਤ ਜਵਾਨਾਂ ਨੂੰ ਵਾਪਸ ਬੁਲਾਉਣ ਦਾ ਨਿਰਦੇਸ਼ ਦਿਤਾ ਹੈ। ਰਾਏ ਅਤੇ ਉਨ੍ਹਾਂ ਦੇ ਪੁੱਤਰ ਸ਼ੁਰਭਾਂਸ਼ੁ ਪਿਛਲੇ ਹਫ਼ਤੇ ਕੋਲਕਾਤਾ ਵਿਚ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀ.ਐਮ.ਸੀ. ਵਿਚ ਸ਼ਾਮਲ ਹੋ ਗਏ ਹਨ। ਸੂਤਰਾਂ ਨੇ ਦਸਿਆ ਕਿ ਭਾਜਪਾ ਦੇ ਉਮੀਦਵਾਰ ਦੇ ਰੂਪ ਵਿਚ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਰਾਏ ਨੇ ਕੇਂਦਰ ਨੂੰ ਚਿੱਠੀ ਲਿਖ ਕੇ ਸੁਰੱਖਿਆ ਹਟਾਉਣ ਲਈ ਕਿਹਾ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ।
  ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਏ ਨੂੰ ਕੇਂਦਰੀ ਨੀਮ ਫ਼ੌਜੀ ਬਲ ਸੀ.ਆਰ.ਪੀ.ਐਫ਼. ਦੀ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿਤੀ ਗਈ ਸੀ, ਜੋ ਇਸ ਸਾਲ ਮਾਰਚ-ਅਪ੍ਰੈਲ ਵਿਚ ਪਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਵਧਾ ਕੇ ‘ਜ਼ੈੱਡ’ ਸ਼੍ਰੇਣੀ ਦੀ ਕਰ ਦਿਤੀ ਗਈ ਸੀ। ਰਾਏ ਜਦੋਂ ਵੀ ਪਛਮੀ ਬੰਗਾਲ ਵਿਚ ਕਿਤੇ ਜਾਂਦੇ ਸਨ ਤਾਂ ਹਰ ਵਾਰ ਉਨ੍ਹਾਂ ਨਾਲ ਸੀ.ਆਰ.ਪੀ.ਐਫ਼. ਦੇ ਦੋ ਦਰਜਨ ਹਥਿਆਰਬੰਦ ਕਮਾਂਡੋ ਹੁੰਦੇ ਸੀ।      (ਪੀਅੀਆਈ)
ਹੁਣ ਰਾਏ ਤੇ ਉਨ੍ਹਾਂ ਦੇ ਪੁੱਤਰ ਨੂੰ ਸੂਬਾ ਪੁਲਿਸ ਸੁਰੱਖਿਆ ਮੁਹਈਆ ਕਰਵਾਏਗੀ। (ਪੀਅੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement