ਸੋਨੀ ਵਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖ਼ਾਹਾਂ ’ਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ
Published : Jun 18, 2021, 2:10 am IST
Updated : Jun 18, 2021, 2:10 am IST
SHARE ARTICLE
image
image

ਸੋਨੀ ਵਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖ਼ਾਹਾਂ ’ਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਦੇ ਉਸਾਰੀ ਕਾਰਜ ਜੰਗੀ ਪੱਧਰ ’ਤੇ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 17 ਜੂਨ (ਭੁੱਲਰ): ਪੰਜਾਬ ਸਰਕਾਰ ਵਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਬਲਧ ਕਰਵਾਉਣ ਦੀ ਦਿਸ਼ਾ ਵਿਚ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਰਾਜ ਵਿਚ ਕਈ ਨਵੇਂ ਸਿਹਤ ਸੰਸਥਾਨ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਸੰਸਥਾਵਾਂ ਵਿਚ ਨੌਕਰੀ ਕਰਨ ਲਈ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਆਕਰਸ਼ਤ ਕਰਨ ਲਈ ਡਾਕਟਰੀ ਸਿਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿਤਾ ਕਿ ਉਹ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ ਲਈ ਪ੍ਰਸਤਾਵ ਤਿਆਰ ਕਰ ਕੇ ਪੇਸ਼ ਕਰਨ।
ਸ੍ਰੀ ਸੋਨੀ ਅੱਜ ਇਥੇ ਡਾਕਟਰੀ ਸਿਖਿਆ ਵਿਭਾਗ ਵਲੋਂ ਸੂਬੇ ਵਿਚ ਤਿਆਰ ਕਰਵਾਈਆਂ ਜਾ ਰਹੀਆਂ ਨਵੀਆਂ ਸਿਹਤ ਸੰਸਥਾਵਾਂ ਦੇ ਕਾਰਜ ਦਾ ਮਹੀਨਾਵਾਰ ਮੁਲਾਂਕਣ ਕਰ ਰਹੇ ਸਨ। ਮੀਟਿੰਗ ਵਿਚ ਡਾ. ਰਾਜ ਬਹਾਦੁਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਡੀ.ਕੇ. ਤਿਵਾੜੀ, ਡਾਕਟਰ ਸੁਜਾਤਾ ਸ਼ਰਮਾ ਡਾਇਰੈਕਟਰ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ। 
ਸਟੇਟ ਇੰਸਟੀਚਿਊਟ ਫ਼ਾਰ ਕੈਂਸਰ ਰਿਸਰਚ ਅੰਮ੍ਰਿਤਸਰ ਅਤੇ ਪਟਿਆਲਾ ਦੇ ਉਸਾਰੀ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਹੁਕਮ ਕੀਤੇ ਕਿ ਇਹ ਕਾਰਜ ਜੰਗੀ ਪੱਧਰ ’ਤੇ ਮੁਕੰਮਲ ਕੀਤੇ ਜਾਣ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਦਸਿਆ ਕਿ ਸਟੇਟ ਇੰਸਟੀਚਿਊਟ ਫ਼ਾਰ ਕੈਂਸਰ ਲਈ ਭਰਤੀ ਪ੍ਰਕਿਰਿਆ ਆਰੰਭ ਦਿਤੀ ਗਈ ਹੈ। 
ਇਸ ਤਹਿਤ 39 ਸਹਾਇਕ ਪ੍ਰੋਫੈਸਰ, 38 ਐਸੋਸੀਏਟ ਪ੍ਰੋਫੈਸਰ ਅਤੇ 28 ਪ੍ਰੋਫੈਸਰਾਂ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿਤੇ ਹਨ ਅਤੇ ਇਹ ਭਰਤੀ ਪ੍ਰਕਿਰਿਆ ਆਗਾਮੀ ਦੋ ਮਹੀਨਿਆਂ ਵਿਚ ਮੁਕੰਮਲ ਕਰ ਲਈ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement