ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਤਿੰਨ ਵਾਰ ਧਨਖੜ ਨੂੰ ਸੂਬੇ ’ਚੋਂ ਵਾਪਸ ਬੁਲਾਉਣ ਲਈ ਕਿਹਾ : ਮਮਤਾ
Published : Jun 18, 2021, 1:59 am IST
Updated : Jun 18, 2021, 1:59 am IST
SHARE ARTICLE
image
image

ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਤਿੰਨ ਵਾਰ ਧਨਖੜ ਨੂੰ ਸੂਬੇ ’ਚੋਂ ਵਾਪਸ ਬੁਲਾਉਣ ਲਈ ਕਿਹਾ : ਮਮਤਾ

ਕੋਲਕਾਤਾ, 17 ਜੂਨ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾਬੈਨਰਜੀ ਨੇ ਵੀਰਵਾਰ ਨੂੰ ਰਾਜਪਾਲ ਜਗਦੀਪ ਧਨਖੜ ਦੀ ਨਵੀਂ ਦਿੱਲੀ ਯਾਤਰਾ ’ਤੇ ਫ਼ਿਕਰਾ ਕਸਦੇ ਹੋਏ ਕਿਹਾ,‘‘ਇਕ ਬੱਚੇ ਨੂੰ ਮਨਾ ਕੇ ਚੁੱਪ ਕਰਾਇਆ ਜਾ ਸਕਦਾ ਹੈ ਪਰ ਇਕ ਬਜ਼ੁਰਗ ਵਿਅਕਤੀ ਨੂੰ ਨਹੀਂ।’’ ਬੈਨਰਜੀ ਨੇ ਨਾਲ ਹੀ ਇਹ ਵੀ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਸੂਬੇ ਤੋਂ ਵਾਪਸ ਬੁਲਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਵਾਰ ਚਿੱਠੀ ਲਿਖੀ ਹੈ। ਰਾਜਪਾਲ ਨੂੰ ਕੇਂਦਰ ਦਾ ਬੰਦਾ ਦਸਦੇ ਹੋਏ ਬੈਨਰਜੀ ਨੇ ਰਾਜਧਾਨੀ ਦਿੱਲੀ ਵਿਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਕਈ ਹੋਰ ਕੇਂਦਰੀ ਮੰਤਰੀਆਂ ਨਾਲ ਉਨ੍ਹਾਂ ਦੀ ਬੈਠਕ ’ਤੇ ਵਾਧੂ ਟਿੱਪਣੀ ਕਰਨ ਤੋਂ ਪਰਹੇਜ਼ ਕੀਤਾ। ਉਨ੍ਹਾਂ ਕਿਹਾ,‘‘ਮੈਂ ਕੀ ਕਹਿ ਸਕਦੀ ਹਾਂ? ਇਕ ਬੱਚੇ ਨੂੰ ਮਨਾ ਕੇ ਚੁੱਪ ਕਰਾਇਆ ਜਾ ਸਕਦਾ ਹੈ। ਇਸ ਮਾਮਲੇ ਵਿਚ ਬੋਲਣਾ ‘ਚਾਂਦੀ’ ਹੈ ਤੇ ਮੌਨ ਰਹਿਣਾ ‘ਸੋਨਾ’। ਰਾਜਪਾਲ ਨੂੰ ਹਟਾਏ ਜਾਣ ਸਬੰਧੀ ਕਿਆਸਾਂ ਬਾਰੇ ਮੀਡੀਆ ਵਿਚ ਆਈਆਂ ਖ਼ਬਰਾਂ ਬਾਰੇ ਪੁੱਛੇ ਜਾਣ ’ਤੇ ਮਮਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਘਟਨਾਕ੍ਰਮ ਦੀ ਜਾਣਕਾਰੀ ਨਹੀਂ ਹੈ।
  ਉਨ੍ਹਾਂ ਕਿਹਾ,‘‘ਮੈਨੂੰ ਕਿਵੇਂ ਪਤਾ ਚੱਲੇਗਾ? ਜਦੋਂ ਰਾਜਪਾਲ ਦੀ ਨਿਯੁਕਤੀ ਹੁੰਦੀ ਹੈ ਤਾਂ ਸੂਬਾ ਸਰਕਾਰ ਨਾਲ ਸਲਾਹ ਕੀਤੀ ਜਾਂਦੀ ਹੈ। ਹਾਲਾਂਕਿ, ਇਸ ਮਾਮਲੇ ਵਿਚ ਅਜਿਹਾ ਨਹੀਂ ਕੀਤਾ ਗਿਆ, ਮੈ ਪ੍ਰਧਾਨ ਮੰਤਰੀ ਨੂੰ ਦੋ ਜਾਂ ਤਿੰਨ ਵਾਰ ਚਿੱਠੀ ਲਿਖ ਕੇ ਸੂਬੇ ’ਚੋਂ ਉਨ੍ਹਾਂ ਨੂੰ ਵਾਪਸ ਬੁਲਾਉਣ ਦੀ ਮੰਗ ਕੀਤੀ ਹੈ।’’ ਜ਼ਿਕਰਯੋਗ ਹੈ ਕਿ ਪਛਮੀ ਬੰਗਾਲ ਵਿਚ ਸੱਤਾਧਾਰੀ ਟੀਐਮਸੀ ਨੇ ਬੁਧਵਾਰ ਨੂੰ ਰਾਜਪਾਲ ਜਗਦੀਪ ਧਨਖੜ੍ਹ ’ਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਕਰ ਕੇ ਦਿੱਲੀ ਜਾਣ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੂੰ ਵਾਪਸ ਨਹੀਂ ਪਰਤਣ ਲਈ 
ਕਿਹਾ ਸੀ।     (ਪੀਅੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement