ਪੰਜਾਬ 'ਚ ਮਿਆਰੀ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੀ ਵਿਕਰੀ ਯਕੀਨੀ ਬਣਾਉਣ ਲਈ ਸੱਤ ਫਲਾਇੰਗ ਸਕੁਐਡ ਟੀਮਾਂ ਗਠਿਤ

By : KOMALJEET

Published : Jun 18, 2023, 4:17 pm IST
Updated : Jun 18, 2023, 4:17 pm IST
SHARE ARTICLE
Punjab Agriculture and Farmers Welfare Minister Mr Gurmeet Singh Khuddian
Punjab Agriculture and Farmers Welfare Minister Mr Gurmeet Singh Khuddian

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨਿਯਮਤ ਤੌਰ 'ਤੇ ਖੇਤੀ ਉਤਪਾਦਾਂ ਦੀ ਗੁਣਵੱਤਾ ਦੀ ਜਾਂਚ ਕਰਨਗੀਆਂ : ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਦੀਆਂ ਸੱਤ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਯੂਨਿਟਾਂ ਅਤੇ ਦੁਕਾਨਾਂ ਦਾ ਦੌਰਾ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ 'ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀਆਂ ਕੀਮਤਾਂ 'ਤੇ ਵੀ ਨਜ਼ਰ ਰੱਖਣਗੀਆਂ।

ਇਹ ਵੀ ਪੜ੍ਹੋ:   1947 ਦੀ ਵੰਡ ਵੇਲੇ ਵਿਛੜਿਆਂ ਦਾ ਹੋਇਆ ਮੇਲ

ਉਨ੍ਹਾਂ ਅੱਗੇ ਦਸਿਆ ਕਿ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆਂ ਫਲਾਇੰਗ ਸਕੁਐਡ ਦੀਆਂ ਇਹ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ 'ਤੇ ਨੇੜਿਉਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਜ਼ਿਕਰਯੋਗ ਹੈ ਕਿ ਤਿੰਨ ਤੋਂ ਚਾਰ ਜ਼ਿਲ੍ਹਿਆਂ ਲਈ ਫਲਾਇੰਗ ਸਕੁਐਡ ਦੀ ਇਕ ਟੀਮ ਗਠਿਤ ਕੀਤੀ ਗਈ ਹੈ।

ਖੇਤੀਬਾੜੀ ਮੰਤਰੀ ਨੇ ਦਸਿਆ ਕਿ ਕਿਸਾਨ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲਾਂ 'ਤੇ ਦਰਸਾਈ ਗਈ ਰਕਮ ਹੀ ਅਦਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement