Punjab News: ਸੁਲਤਾਨਪੁਰ ਲੋਧੀ 'ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ
Published : Jun 18, 2024, 10:49 am IST
Updated : Jun 18, 2024, 10:49 am IST
SHARE ARTICLE
File Photo
File Photo

ਮੌਕੇ 'ਤੇ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ

Punjab News: ਸੁਲਤਾਨਪੁਰ ਲੋਧੀ - ਪੰਜਾਬ ਦੇ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਟਿੱਬਾ ਨੇੜੇ ਸੋਮਵਾਰ ਦੇਰ ਰਾਤ ਦੋ ਵਾਹਨਾਂ ਦੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸੀ.ਐਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ। ਮੌਕੇ 'ਤੇ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ ਇਹ ਹਾਦਸਾ ਕਿਵੇਂ ਹੋਇਆ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। 

ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਕਰੀਬ 9.30 ਵਜੇ ਸੀ.ਐੱਚ.ਸੀ ਟਿੱਬਾ ਤੋਂ ਥੋੜੀ ਦੂਰੀ 'ਤੇ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ 'ਤੇ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਸੀ.ਐੱਚ.ਸੀ ਸੈਂਟਰ ਟਿੱਬਾ ਵਿਖੇ ਦਾਖਲ ਕਰਵਾਇਆ। 

ਭਿਆਨਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਕਾਰਨ ਮੌਕੇ ’ਤੇ ਮਾਤਮ ਛਾ ਗਿਆ। ਇਸ ਦੇ ਨਾਲ ਹੀ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਿਵਲ ਹਸਪਤਾਲ 'ਚ ਰੋ-ਰੋ ਕੇ ਬੁਰਾ ਹਾਲ ਕੀਤਾ। ਥਾਣਾ ਤਲਵੰਡੀ ਚੌਧਰੀਆਂ ਦੇ ਐਸਐਚਓ ਰਜਿੰਦਰ ਸਿੰਘ ਨੇ ਤਿੰਨ ਨੌਜਵਾਨਾਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿੱਚ ਤਿੰਨ ਨੌਜਵਾਨ ਜ਼ਖ਼ਮੀ ਵੀ ਹੋਏ ਹਨ। ਮੁੱਢਲੀ ਜਾਂਚ ਵਿੱਚ ਬਾਈਕ ਅਤੇ ਐਕਟਿਵਾ ਦੀ ਆਪਸ ਵਿਚ ਟੱਕਰ ਹੋਣ ਦਾ ਖ਼ਦਸ਼ਾ ਹੈ। ਦੋਵੇਂ ਵਾਹਨਾਂ 'ਤੇ ਨੌਜਵਾਨ ਅਤੇ ਨਾਬਾਲਗ ਬੱਚੇ ਸਵਾਰ ਸਨ।  

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement