ਮੁੱਖ ਮੰਤਰੀ ਨੇ ਜ਼ਿਲਿ੍ਹਆਂ ਵਿਚ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਲਾਗੂ ਕਰਨ ਦੀ ਜ਼ਿੰਮੇਵਾਰੀ ਮੰਤਰੀਆਂ ਨੂੰ ਸੌਂਪੀ
Published : Jul 18, 2022, 6:50 am IST
Updated : Jul 18, 2022, 6:50 am IST
SHARE ARTICLE
image
image

ਮੁੱਖ ਮੰਤਰੀ ਨੇ ਜ਼ਿਲਿ੍ਹਆਂ ਵਿਚ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਲਾਗੂ ਕਰਨ ਦੀ ਜ਼ਿੰਮੇਵਾਰੀ ਮੰਤਰੀਆਂ ਨੂੰ ਸੌਂਪੀ


ਬਿਹਤਰ ਤਾਲਮੇਲ ਅਤੇ ਪੁਖ਼ਤਾ ਨਿਗਰਾਨੀ ਲਈ ਮੰਤਰੀਆਂ ਨੂੰ  ਅਲਾਟ ਕੀਤੇ ਵੱਖ-ਵੱਖ ਜ਼ਿਲ੍ਹੇ

ਚੰਡੀਗੜ੍ਹ, 17 ਜੁਲਾਈ (ਭੁੱਲਰ) : ਸੂਬੇ ਵਿਚ ਚਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪੁਖ਼ਤਾ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ  ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਨੂੰ  ਵੱਖ-ਵੱਖ ਜ਼ਿਲਿ੍ਹਆਂ ਦੀ ਜ਼ਿਮੇਵਾਰੀ ਸੌਂਪੀ ਹੈ |
ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦਸਿਆ ਕਿ ਇਹ ਮੰਤਰੀ ਇਨ੍ਹਾਂ ਜ਼ਿਲਿ੍ਹਆਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨਗੇ ਅਤੇ ਲੋਕ ਭਲਾਈ ਅਤੇ ਵਿਕਾਸ ਮੁਖੀ ਸਰਕਾਰੀ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤਕ ਪਹੁੰਚਾਉਣਾ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ ਇਹ ਮੰਤਰੀ ਇਨ੍ਹਾਂ ਜ਼ਿਲਿ੍ਹਆਂ ਵਿਚ ਵਿਕਾਸ ਨੂੰ  ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤੇ ਜਾਣਾ ਵੀ ਯਕੀਨੀ ਬਣਾਉਣਗੇ | ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਮੁੱਖ ਮੰਤਰੀ ਨੇ ਦਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ
ਜ਼ਿਲ੍ਹੇ ਦੇ ਇੰਚਾਰਜ ਹੋਣਗੇ, ਉਚੇਰੀ ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੰਮਿ੍ਤਸਰ ਅਤੇ ਤਰਨਤਾਰਨ ਜ਼ਿਲਿ੍ਹਆਂ ਦੇ ਇੰਚਾਰਜ ਹੋਣਗੇ, ਸਮਾਜਕ ਸੁਰੱਖਿਆ ਮੰਤਰੀ ਡਾ: ਬਲਜੀਤ ਕੌਰ ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਦੀ ਨਿਗਰਾਨੀ ਕਰਨਗੇ ਜਦਕਿ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਫ਼ਿਰੋਜ਼ਪੁਰ ਅਤੇ ਮੋਗਾ ਜ਼ਿਲਿ੍ਹਆਂ ਦੇ ਇੰਚਾਰਜ ਹੋਣਗੇ | ਇਸੇ ਤਰ੍ਹਾਂ ਉਨ੍ਹਾਂ ਦਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਦੇ ਇੰਚਾਰਜ
 ਹੋਣਗੇ ਜਦਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ |
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲ ਮੰਤਰੀ ਬ੍ਰਮ ਸ਼ੰਕਰ ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲਿ੍ਹਆਂ ਦੀ ਨਿਗਰਾਨੀ ਕਰਨਗੇ, ਜੇਲ ਮੰਤਰੀ ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਫ਼ਤਹਿਗੜ੍ਹ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਦੇ ਇੰਚਾਰਜ ਹੋਣਗੇ |


ਉਨ੍ਹਾਂ ਅੱਗੇ ਦਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਜਲੰਧਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਅਤੇ ਰਖਿਆ ਸੇਵਾਵਾਂ ਮੰਤਰੀ ਫ਼ੌਜਾ ਸਿੰਘ ਫ਼ਰੀਦਕੋਟ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਇੰਚਾਰਜ ਹੋਣਗੇ | ਭਗਵੰਤ ਮਾਨ ਨੇ ਦਸਿਆ ਕਿ ਸਿਹਤ ਤੇ ਪ੍ਰਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਮਲੇਰਕੋਟਲਾ ਤੇ ਬਰਨਾਲਾ ਦੇ ਇੰਚਾਰਜ ਹੋਣਗੇ ਜਦਕਿ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement