ਅੱਧੀ ਰਾਤੀ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਬਾਹਰ ਨੌਜੁਆਨਾਂ ਵਲੋਂ ਹੰਗਾਮਾ

By : KOMALJEET

Published : Jul 18, 2023, 10:38 am IST
Updated : Jul 18, 2023, 10:38 am IST
SHARE ARTICLE
Punjab News
Punjab News

ਪੁਲਿਸ ਮੁਲਾਜ਼ਮਾਂ ਨੇ ਸਮਝਾ ਕੇ ਭੇਜਿਆ ਘਰ ਵਾਪਸ 

ਲੁਧਿਆਣਾ : ਜ਼ਿਲ੍ਹੇ ਵਿਚ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਦੇ ਬਾਹਰ ਨੌਜੁਆਨਾਂ ਨੇ ਨਾਅਰੇਬਾਜ਼ੀ ਕਰ ਕੇ ਹੰਗਾਮਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਇਲਾਕੇ ਵਿਚ ਬਿਜਲੀ ਦੇ ਕੱਟ ਲੱਗਣ ਕਾਰਨ ਬਹੁਤ ਪ੍ਰੇਸ਼ਾਨ ਹਨ।


ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਹਨ ਅਤੇ ਇਸ ਤਰ੍ਹਾਂ ਲਗਦੇ ਬਿਜਲੀ ਕੱਟਾਂ ਕਾਰਨ ਉਹ ਸੌਂ ਵੀ ਨਹੀਂ ਸਕਦੇ। ਇਸ ਦੀ ਇਕ ਵੀਡੀਉ ਵੀ ਸਾਹਮਣੇ ਆਈ ਹੈ ਜਿਸ ਵਿਚ ਕੁੱਝ ਨੌਜੁਆਨ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਬਾਹਰ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕੀਤੀ। ਘਟਨਾ ਅੱਧੀ ਰਾਤ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸੁਨਹਿਰੀ ਭਵਿੱਖ ਲਈ ਦੱਖਣੀ ਅਫ਼ਰੀਕਾ ਗਏ ਨੌਜੁਆਨ ਦੀ ਮੌਤ 

ਉਨ੍ਹਾਂ ਦਾ ਕਹਿਣਾ ਹੈ ਕਿ ਮਰੀਜ਼ ਨੂੰ ਕੋਈ ਬੀਮਾਰੀ ਹੋਵੇ ਤਾਂ ਉਹ ਡਾਕਟਰ ਕੋਲ ਹੀ ਜਾਂਦਾ ਹੈ। ਇਸੇ ਤਰ੍ਹਾਂ ਬਿਜਲੀ ਨਾ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਆਪਣੀ ਸਮੱਸਿਆ ਲੈ ਕੇ ਵਿਧਾਇਕ ਕੋਲ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਕੀਤੇ ਵੀ ਸੁਣਵਾਈ ਨਹੀਂ ਹੋ ਰਹੀ।

ਉਧਰ ਵਿਧਾਇਕ ਦੇ ਘਰ ਦੇ ਬਾਹਰ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਨੌਜੁਆਨਾਂ ਸਵੇਰੇ ਆ ਕੇ ਗੱਲ ਕਰਨ ਲਈ ਮਨਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵਲੋਂ ਉਕਤ ਵਿਅਕਤੀਆਂ ਨੂੰ ਸਮਝਾ ਕੇ ਵਾਪਸ ਮੋੜਿਆ ਗਿਆ।

ਅੱਧੀ ਰਾਤੀ ਵਿਧਾਇਕ ਗੋਗੀ ਦੇ ਘਰ ਬਾਹਰ ਜ਼ਬਰਦਸਤ ਹੰਗਾਮਾ

 

Location: India, Punjab

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement