ਨਹੀਂ ਰੁਕ ਰਹੀਆਂ ਬੇਜ਼ੁਬਾਨਾਂ 'ਤੇ ਹਮਲੇ ਦੀਆਂ ਘਟਨਾਵਾਂ, ਹੁਣ ਜਾਣਬੁੱਝ ਕੇ ਕੁੱਤੇ 'ਤੇ ਚੜ੍ਹਾਈ ਕਾਰ 
Published : Aug 18, 2020, 2:57 pm IST
Updated : Aug 18, 2020, 2:58 pm IST
SHARE ARTICLE
File Photo
File Photo

ਸਿੱਖ ਨੌਜਵਾਨ ਨੇ ਗਲੀ 'ਚ ਸੁੱਤੇ ਪਏ ਕੁੱਤੇ 'ਤੇ ਜਾਣ ਬੁੱਝ ਕੇ ਕਾਰ ਚੜਾ ਦਿੱਤੀ ਗਈ ਪਰ ਕੁੱਤੇ ਦੀ ਜਾਨ ਬਚ ਗਈ।

ਚੰਡੀਗੜ੍ਹ - ਪੰਜਾਬ ਦੇ ਜ਼ਿਲ੍ਹਾ ਕਪੂਰਲਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਦਰਅਸਲ ਇਕ ਸਿੱਖ ਨੌਜਵਾਨ ਨੇ ਗਲੀ 'ਚ ਸੁੱਤੇ ਪਏ ਕੁੱਤੇ 'ਤੇ ਜਾਣ ਬੁੱਝ ਕੇ ਕਾਰ ਚੜਾ ਦਿੱਤੀ ਗਈ ਪਰ ਕੁੱਤੇ ਦੀ ਜਾਨ ਬਚ ਗਈ। ਜਾਣਕਾਰੀ ਮੁਤਾਬਿਕ ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਕੈਮਰੇ 'ਚ ਵੀਡੀਓ ਕੈਦ ਹੋਣ ਤੋਂ ਬਾਅਦ ਪੀ.ਐੱਫ.ਏ. ਦੀ ਟੀਮ ਨੇ ਕਾਰ ਚਾਲਕ ਖ਼ਿਲਾਫ ਕਪੂਰਥਲਾ 'ਚ ਮਾਮਲਾ ਦਰਜ ਕਰਵਾਇਆ ਹੈ।

File Photo File Photo

ਫਿਲਹਾਲ ਅਜੇ ਪੁਲਿਸ ਨੌਜਵਾਨ ਨੂੰ ਗ੍ਰਿਫ਼ਤਾਰ ਨਹੀਂ ਕਰ ਪਾਈ ਕਿਉਂਕਿ ਘਟਨਾ ਤੋਂ ਬਾਅਦ ਨੌਜਵਾਨ ਫਰਾਰ ਹੋ ਗਿਆ ਸੀ। ਪੀ.ਐੱਫ.ਏ. ਦੀ ਟੀਮ ਦਾ ਸੰਚਾਲਨ ਕਰ ਰਹੀ ਸ਼ਾਲਿਨੀ ਮੇਨ ਦੱਸਿਆ ਕਿ ਉਨ੍ਹਾਂ ਕੋਲ ਸੀ.ਸੀ.ਟੀ.ਵੀ. ਫੁਟੇਜ ਆਈ ਸੀ, ਜਿਸ ਤੋਂ ਬਾਅਦ ਕਪੂਰਥਲਾ 'ਚ ਪੁਲਿਸ ਨੇ ਦੋਸ਼ੀ ਕਾਰ ਚਾਲਕ ਗੁਰਵਿੰਦਰ ਸਿੰਘ ਖ਼ਿਲਾਫ ਧਾਰਾ 429 ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।

File Photo File Photo

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬੇਜ਼ੁਬਾਨ ਜਾਨਵਰਾਂ ਨਾਲ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਰਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਪਹਿਲਾਂ ਕੇਰਲ 'ਚ ਪਟਾਕਿਆਂ ਨਾਲ ਭਰਿਆ ਅਨਾਨਾਸ ਖਾਣ ਨਾਲ ਉਸ ਦੇ ਜੁਬਾੜੇ ਫਟ ਗਏ ਸਨ ਤੇ ਉਸ ਦੀ ਮੌਤ ਹੋ ਗਈ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement