ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਮੀਤ ਹੇਅਰ ਵੱਲੋਂ ਨਾਵਲਕਾਰ ਮੋਹਨ ਕਾਹਲੋਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Published : Aug 18, 2022, 4:51 pm IST
Updated : Aug 18, 2022, 4:51 pm IST
SHARE ARTICLE
Punjabi novelist Mohan Kahlon
Punjabi novelist Mohan Kahlon

ਮੋਹਨ ਕਾਹਲੋਂ ਦਾ ਜਨਮ ਟੇਕਾਂ ਛੰਨੀਆ, ਜ਼ਿਲਾ ਗੁਰਦਾਸਪੁਰ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਭਾਰਤ ਆ ਵਸਿਆ

 

ਚੰਡੀਗੜ੍ਹ -  ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 89 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਦੇਹਾਂਤ ਕੋਲਕਾਤਾ ਵਿਖੇ ਸੰਖੇਪ ਬਿਮਾਰੀ ਉਪਰੰਤ ਹੋਇਆ। ਮੀਤ ਹੇਅਰ ਨੇ ਕਿਹਾ ਕਿ ਮੋਹਨ ਕਾਹਲੋਂ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਖਾਸ ਕਰਕੇ ਪੰਜਾਬੀ ਨਾਵਲਕਾਰੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ।

ਮੋਹਨ ਕਾਹਲੋਂ ਦਾ ਜਨਮ ਟੇਕਾਂ ਛੰਨੀਆ, ਜ਼ਿਲਾ ਗੁਰਦਾਸਪੁਰ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਭਾਰਤ ਆ ਵਸਿਆ ਜਿਸ ਕਰਕੇ ਉਨ੍ਹਾਂ ਦੀਆਂ ਲਿਖਤਾਂ ਵਿੱਚ ਵੰਡ ਦਾ ਦਰਦ ਪੜ੍ਹਨ ਨੂੰ ਮਿਲਦਾ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਵਿੱਛੜੇ ਸਾਹਿਤਕਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਤੇ ਪਾਠਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement