ETT ਅਧਿਆਪਕਾਂ ਦੀ ਸਾਰੀ ਭਰਤੀ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ - ਮੁੱਖ ਮੰਤਰੀ
Published : Aug 18, 2022, 8:05 pm IST
Updated : Aug 18, 2022, 8:05 pm IST
SHARE ARTICLE
Bhagwant Mann
Bhagwant Mann

ਸਾਡੀ ਸਰਕਾਰ ਦਾ ਟੀਚਾ ਹਰ ਨੌਜਵਾਨ ਨੂੰ ਰੁਜ਼ਗਾਰ ਦੇਣਾ - ਮੁੱਖ ਮੰਤਰੀ

ਸਾਰੀ ਭਰਤੀ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ - ਮੁੱਖ ਮੰਤਰੀ

ਮੈਂ ਚਾਹੁੰਦਾ ਕਿ ਨੌਜਵਾਨ ਰੁਜ਼ਗਾਰ ਲਈ ਧਰਨੇ ਨਾ ਲਾਉਣ - ਮੁੱਖ ਮੰਤਰੀ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇੱਥੇ ਵੀਰਵਾਰ ਨੂੰ ਮੁੱਖ ਮੰਤਰੀ ਦਫ਼ਤਰ ਵਿਖੇ ਨਵ-ਨਿਯੁਕਤ 6635 ਈ.ਟੀ.ਟੀ. ਅਧਿਆਪਕਾਂ ਵਿੱਚੋਂ 12 ਨੂੰ ਸੰਕੇਤਕ ਤੌਰ ਉਤੇ ਸਟੇਸ਼ਨ ਅਲਾਟਮੈਂਟ ਪੱਤਰ ਜਾਰੀ ਕਰਨ ਮੌਕੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਸਖ਼ਤ ਮਿਹਨਤ ਤੇ ਸਮਰਪਣ ਨਾਲ ਇਹ ਮੁਕਾਮ ਹਾਸਲ ਕੀਤਾ ਹੈ।

file photo

ਉਨ੍ਹਾਂ ਕਿਹਾ ਕਿ ਸਖ਼ਤ ਘਾਲਣਾ ਘਾਲਣ ਵਾਲੇ ਇਹ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਸਨ, ਜਿਨ੍ਹਾਂ ਬੇਹੱਦ ਮੁਕਾਬਲੇ ਵਿੱਚੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਆਪਣੀ ਜਗ੍ਹਾ ਬਣਾਈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਹੋਰ ਨਿਯੁਕਤੀਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਛੇਤੀ ਮੁਕੰਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਮਗਰੋਂ ਪਹਿਲਾ ਫੈਸਲਾ ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਕੀਤਾ।

file photo

ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਤਾਂ ਕਿ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਆਖਿਆ ਕਿ ਬਾਕੀ ਖ਼ਾਲੀ ਆਸਾਮੀਆਂ ਉਤੇ ਵੀ ਜਲਦੀ ਭਰਤੀ ਕੀਤੀ ਜਾਵੇਗੀ ਕਿਉਂਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਹ ਸਮੇਂ ਦੀ ਲੋੜ ਹੈ।

file photo

ਇਨ੍ਹਾਂ ਉਮੀਦਵਾਰਾਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਆਪਕ ਆਪਣੇ ਹੁਨਰ ਰਾਹੀਂ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਯਕੀਨੀ ਬਣਾਉਣ। ਉਨ੍ਹਾਂ ਅਧਿਆਪਕਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ ਤਾਂ ਕਿ ਉਨ੍ਹਾਂ ਦੇ ਪੜ੍ਹਾਏ ਹੋਏ ਬੱਚੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਹਰੇਕ ਖੇਤਰ ਵਿੱਚ ਉਚਾਈਆਂ ਸਰ ਕਰਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਈ.ਟੀ.ਟੀ. ਅਧਿਆਪਕ, ਵਿਦਿਆਰਥੀਆਂ ਲਈ ਆਦਰਸ਼ ਬਣਨਗੇ ਕਿਉਂਕਿ ਵੱਡੀ ਤਾਕਤ ਨਾਲ ਵੱਡੀ ਜ਼ਿੰਮੇਵਾਰੀ ਵੀ ਆਉਂਦੀ ਹੈ।

Bhagwant Mann Bhagwant Mann

ਪਿਛਲੀਆਂ ਸਰਕਾਰਾਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਮੁੱਢਲੇ ਦਿਨਾਂ ਵਿੱਚ ਹੀ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਬਿਲਕੁੱਲ ਅੰਤ ਵਿੱਚ ਅਜਿਹੇ ਕਦਮ ਚੁੱਕਦੀਆਂ ਸਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਕੁੱਝ ਹੀ ਦਿਨਾਂ ਵਿੱਚ ਇੰਨੇ ਕੰਮ ਕੀਤੇ ਹਨ, ਜਿਹੜੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ। ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਮਿਸ਼ਨਰੀ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement