ਗੁਰਦੁਆਰਿਆਂ 'ਚ ਖਿਡੌਣਾ ਜਹਾਜ਼ ਭੇਟ ਕਰਨ 'ਤੇ ਰੋਕ ਬਾਰੇ ਸਰਕੂਲਰ ਜਾਰੀ        
Published : Aug 18, 2023, 7:12 pm IST
Updated : Aug 18, 2023, 7:12 pm IST
SHARE ARTICLE
File Photo
File Photo

SGPC ਵਲੋਂ ਫ਼ੈਸਲੇ ਨੂੰ ਲਾਗੂ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀਆਂ ਹਦਾਇਤਾਂ

ਅੰਮ੍ਰਿਤਸਰ - ਗੁਰਦੁਆਰਿਆਂ ਵਿਚ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਚੜਾਏ ਖਿਡੌਣੇ ਚੜ੍ਹਾਉਣ ’ਤੇ ਪੱਕੇ ਤੌਰ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕੀਤਾ ਗਿਆ ਹੈ।  

ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਗੁਰਦੁਆਰਾ ਮੈਨੇਜਰਾਂ ਨੂੰ ਭੇਜੇ ਪੱਤਰ ਵਿਚ ਗੁਰੂ ਘਰਾਂ ਦੀ ਮਰਿਆਦਾ ਵਿਰੁੱਧ ਖਿਡੌਣੇ ਆਦਿ ਚੜ੍ਹਾਉਣ 'ਤੇ ਰੋਕ ਲਗਾਉਣ ਲਈ ਆਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੁਝ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ (ਜਹਾਜ਼) ਚੜ੍ਹਾਏ ਜਾਂਦੇ ਹਨ

ਜੋ ਮਰਯਾਦਾ ਅਨੁਸਾਰ ਉਚਿਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਜਿਹੀਆਂ ਮਨਮੱਤੀ ਕਾਰਵਾਈਆਂ ਨੂੰ ਰੋਕਣ ਲਈ ਆਦੇਸ਼ ਜਾਰੀ ਹੋਇਆ ਸੀ, ਜਿਸ ਦੀ ਪਾਲਣਾ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement