ਜਲਾਦਾਬਾਦ 'ਚ ਲੁਟੇਰਿਆਂ ਨੇ 22 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਦਿਤਾ ਅੰਜਾਮ

By : GAGANDEEP

Published : Aug 18, 2023, 7:03 pm IST
Updated : Aug 18, 2023, 7:03 pm IST
SHARE ARTICLE
photo
photo

CCTV 'ਚ ਕੈਦ ਹੋਏ ਲੁੱਟ ਦੀ ਵਾਰਦਾਤ

 

ਜਲਾਲਾਬਾਦ: ਜਲਾਲਾਬਾਦ ਤੋਂ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਪਿੰਡ ਅਮੀਰ ਖਾਸ ਦੇ ਨਜ਼ਦੀਕ ਇਕ ਪੈਟਰੋਲ ਪੰਪ 'ਤੇ ਸ਼ੁੱਕਰਵਾਰ ਦੁਪਹਿਰ 22.50 ਲੱਖ ਦੀ ਲੁੱਟ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਇਹ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ।
ਪੀੜਤ ਅਨੁਸਾਰ ਗੁਰੂ ਸੇਵਕ ਸਿੰਘ ਆਪਣੀ ਕਾਰ ਵਿਚ ਪੈਟਰੋਲ ਪਾਉਣ ਲਈ ਆਇਆ ਸੀ। ਜਿਵੇਂ ਹੀ ਉਹ ਤੇਲ ਪਾ ਕੇ ਪੰਪ ਤੋਂ ਬਾਹਰ ਨਿਕਲਣ ਲੱਗਾ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ।

ਇਹ ਵੀ ਪੜ੍ਹੋ: ਬਲੈਕਮੇਲ ਕਰਕੇ ਵਿਆਹੁਤਾ ਨਾਲ ਕੀਤਾ ਬਲਾਤਕਾਰ, ਇਨਕਾਰ ਕਰਨ 'ਤੇ ਮੁਲਜ਼ਮ ਨੇ ਪਤੀ ਨੂੰ ਭੇਜੀ ਅਸ਼ਲੀਲ ਵੀਡੀਓ 

ਇਨ੍ਹਾਂ ਨੌਜਵਾਨਾਂ ਵਿਚੋ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਪੀਲੀ ਬੈਲਟ ਪਾਈ ਹੋਈ ਸੀ। ਪੀੜਤ ਅਨੁਸਾਰ ਮੁਲਜ਼ਮਾਂ ਨੇ ਉਸ ਨੂੰ ਹਥਿਆਰ ਦਿਖਾ ਕੇ ਉਨ੍ਹਾਂ ਦੀ ਗੱਡੀ ਰੋਕ ਲਈ। ਜਦੋਂ ਉਨ੍ਹਾਂ ਨੇ ਗੱਡੀ ਰੋਕੀ ਤਾਂ ਮੁਲਜ਼ਮ ਉਨ੍ਹਾਂ ਦੇ ਨਾਲ ਵਾਲੀ ਸੀਟ 'ਤੇ ਰੱਖਿਆ ਨੋਟਾਂ ਨਾਲ ਭਰਿਆ ਬੈਗ ਚੁੱਕ ਕੇ ਭੱਜ ਗਏ।
ਇਸ ਦੇ ਨਾਲ ਹੀ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਜਿਸ ਵਿਚ ਦੋ ਨੌਜਵਾਨ ਲੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਦਿਨ ਦਿਹਾੜੇ ਵਾਪਰੀ ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ; ਅੰਮ੍ਰਿਤਸਰ ਜ਼ਿਲ੍ਹਾ ਰਿਹਾ ਮੋਹਰੀ  

ਘਟਨਾ ਦੀ ਸੂਚਨਾ ਮਿਲਦੇ ਹੀ ਫਾਜ਼ਿਲਕਾ ਦੇ ਐੱਸਐੱਸਪੀ ਮਨਜੀਤ ਸਿੰਘ ਦੇਸੀ ਮੌਕੇ 'ਤੇ ਪਹੁੰਚ ਗਏ। ਐੱਸਐੱਸਪੀ ਦੇਸੀ ਨੇ ਦਸਿਆ- ਗੁਰਸੇਵਕ ਨਾਂ ਦਾ ਵਿਅਕਤੀ ਆਪਣੇ ਘਰੋਂ ਕੁਝ ਨਕਦੀ ਲੈ ਕੇ ਆਇਆ ਸੀ। ਸੀਸੀਟੀਵੀ ਦੇ ਆਧਾਰ ’ਤੇ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਜਦਕਿ ਕੁਝ ਅਹਿਮ ਸੁਰਾਗ ਪੁਲਿਸ ਕੋਲ ਹਨ। ਜਿਸ ਦੇ ਆਧਾਰ 'ਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement