ਲੁਧਿਆਣਾ 'ਚ ਪਲਟਿਆ ਰਿਫਾਇੰਡ ਨਾਲ ਭਰਿਆ ਟੈਂਕਰ, ਪੁਲਿਸ ਨੇ ਮਿੱਟੀ ਪਾਉਣ ਦਾ ਕੰਮ ਕੀਤਾ ਸ਼ੁਰੂ 
Published : Aug 18, 2023, 12:53 pm IST
Updated : Aug 18, 2023, 12:53 pm IST
SHARE ARTICLE
File Photo
File Photo

ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਸੂਚਨਾ ਹੈ।

ਲੁਧਿਆਣਾ  : ਸਥਾਨਕ ਥਾਣਾ ਦਰੇਸੀ ਦੇ ਇਲਾਕੇ 'ਚ ਸੜਕ 'ਤੇ ਤੇਲ ਵਾਲਾ ਟੈਂਕਰ ਪਲਟਿਆ ਹੈ। ਇਸ ਦੌਰਾਨ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਸੂਚਨਾ ਹੈ।  ਜਾਣਕਾਰੀ ਮੁਤਾਬਕ ਜਦੋਂ ਰਿਫਾਇੰਡ ਤੇਲ ਨਾਲ ਭਰਿਆ ਟੈਂਕਰ ਪੁਲ ਤੋਂ ਹੇਠਾਂ ਆ ਰਿਹਾ ਸੀ ਤਾਂ ਟੈਂਕਰ ਬੇਕਾਬੂ ਹੋ ਗਿਆ, ਜਿਸ ਕਾਰਨ  ਟੈਂਕਰ ਪਲਟ ਗਿਆ ਅਤੇ ਤੇਲ ਸੜਕ 'ਤੇ ਰੁੜ੍ਹ ਗਿਆ। 

ਇਸ ਦੌਰਾਨ ਸੜਕ 'ਤੇ ਸੈਰ ਕਰ ਰਿਹਾ ਵਿਅਕਤੀ ਇਸ ਦੀ ਲਪੇਟ 'ਚ ਆ ਗਿਆ ਅਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਮਗਰੋਂ ਸੜਕ 'ਤੇ ਭਾਰੀ ਟ੍ਰੈਫਿਕ ਜਾਮ ਲੱਗ ਗਿਆ। ਰਾਹਤ ਵਾਲੀ ਗੱਲ ਇਹ ਰਹੀ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਸੜਕ 'ਤੇ ਟ੍ਰੈਫਿਕ ਘੱਟ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਤੇਲ ਦਾ ਟੈਂਕਰ ਪਲਟਣ ਤੋਂ ਬਾਅਦ ਪੁਲਿਸ ਨੇ ਤੇਲ ਵਾਲੀ ਜਗ੍ਹਾ ਮਿੱਟੀ ਪਾਉਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ। 


 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement