Amritsar News : ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿਚੋਂ ਮੋਹਰੀ 

By : BALJINDERK

Published : Aug 18, 2024, 3:45 pm IST
Updated : Aug 18, 2024, 3:46 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Amritsar News : ਪੰਜਾਬ ਵਿਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿਚ 12.58 ਫ਼ੀਸਦੀ ਵਾਧਾ

Amritsar News :  ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ।

ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਵੀ 46.5 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਪਾਣੀ ਦੀ ਬਚਤ ਲਈ ਇਸ ਸਾਲ ਸੂਬੇ ਭਰ ਵਿੱਚ 2.52 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਾਸਮਤੀ ‘ਤੇ 10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ ਤਾਂ ਜੋ ਪੰਜਾਬ ਦੀ ਬਾਸਮਤੀ ਦੀ ਗੁਣਵੱਤਾ ਨੂੰ ਵਿਸ਼ਵ ਪੱਧਰੀ ਬਣਾ ਇਸ ਦੇ ਨਿਰਯਾਤ ਨੂੰ ਵਧਾ ਕੇ ਕਿਸਾਨਾਂ ਦੀ ਆਮਦਨ ਹੋਰ ਵਧਾਈ ਜਾ ਸਕੇ।

(For more news apart from  Amritsar district is the leader from across the state with Basmati cultivation in 1.46 lakh hectares News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement