Moga News : ਛੁੱਟੀ 'ਤੇ ਆਏ ਫ਼ੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ,ਰਾਜਸਥਾਨ 'ਚ ਸੀ ਤਾਇਨਾਤ
Published : Aug 18, 2024, 9:32 pm IST
Updated : Aug 18, 2024, 9:32 pm IST
SHARE ARTICLE
Army jawan died
Army jawan died

ਅੱਜ ਸ਼ਹੀਦ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ

Moga News : ਮੋਗਾ ਜ਼ਿਲ੍ਹੇ ਦੇ ਪਿੰਡ ਫੂਲੇਵਾਲਾ ਦੇ ਇੱਕ ਫ਼ੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਜਵਾਨ ਰਾਜਸਥਾਨ 'ਚ ਤਾਇਨਾਤ ਸੀ ਅਤੇ ਫਿਲਹਾਲ ਛੁੱਟੀ 'ਤੇ ਆਪਣੇ ਪਿੰਡ ਆਇਆ ਹੋਇਆ ਸੀ। ਅੱਜ ਸ਼ਹੀਦ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।

ਜਾਣਕਾਰੀ ਦਿੰਦੇ ਹੋਏ ਪਿੰਡ ਫੂਲੇਵਾਲਾ ਨਿਵਾਸੀ ਗੋਪੀ ਨੇ ਦੱਸਿਆ ਕਿ ਪਿੰਡ ਦਾ ਹੀ ਰਹਿਣ ਵਾਲਾ 42 ਸਾਲਾ ਜਗਵਿੰਦਰ ਸਿੰਘ 2004 'ਚ ਫੌਜ 'ਚ ਭਰਤੀ ਹੋਇਆ ਸੀ। ਇਸ ਵੇਲੇ ਉਹ ਰਾਜਸਥਾਨ ਵਿੱਚ ਤਾਇਨਾਤ ਸੀ। 

ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਜਗਵਿੰਦਰ ਸਿੰਘ ਛੁੱਟੀ 'ਤੇ ਆਪਣੇ ਪਿੰਡ ਫੂਲੇਵਾਲਾ ਆਇਆ ਸੀ। ਅੱਜ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਫੌਜੀ ਦੀ 16 ਸਾਲ ਦੀ ਬੇਟੀ ਹੈ।

ਫੌਜੀ ਦੀ ਮੌਤ ਦੀ ਸੂਚਨਾ ਮਿਲਣ 'ਤੇ ਪੁਲਸ ਅਤੇ ਪ੍ਰਸ਼ਾਸਨਿਕ ਕਰਮਚਾਰੀ ਪਿੰਡ 'ਚ ਪਹੁੰਚ ਗਏ। ਮਰਹੂਮ ਫੌਜੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਫੌਜੀ ਦੀ ਮੌਤ ਕਾਰਨ ਪਰਿਵਾਰ ਵਿਚ ਸੋਗ ਦੀ ਲਹਿਰ ਹੈ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement