ਕੈਪਟਨ ਵਲੋਂ ਬਿਆਸਡੇਰਾ ਬਾਬਾ ਨਾਨਕ ਸੜਕੀ ਪ੍ਰਾਜੈਕਟ ਦੀ ਅਪਗ੍ਰਡੇਸ਼ਨ ਨੂੰਮਨਜ਼ੂਰੀਦੇਣ ਤੇਗਡਕਰੀ ਦਾਧਨਵਾਦ
Published : Sep 18, 2020, 2:18 am IST
Updated : Sep 18, 2020, 2:18 am IST
SHARE ARTICLE
image
image

ਕੈਪਟਨ ਵਲੋਂ ਬਿਆਸ-ਡੇਰਾ ਬਾਬਾ ਨਾਨਕ ਸੜਕੀ ਪ੍ਰਾਜੈਕਟ ਦੀ ਅਪਗ੍ਰਡੇਸ਼ਨ ਨੂੰ ਮਨਜ਼ੂਰੀ ਦੇਣ 'ਤੇ ਗਡਕਰੀ ਦਾ ਧਨਵਾਦ

ਚੰਡੀਗੜ੍ਹ, 17 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗੀ ਮੰਤਰੀ ਨਿਤਿਨ ਗਡਕਰੀ ਦਾ 72 ਕਿਲੋਮੀਟਰ ਲੰਮੇ ਬਿਆਸ-ਮਹਿਤਾ-ਬਟਾਲਾ-ਡੇਰਾ ਬਾਬਾ ਨਾਨਕ ਸੜਕੀ ਪ੍ਰਾਜੈਕਟ ਦੀ ਅਪਗ੍ਰਡੇਸ਼ਨ ਕਰਨ ਬਾਰੇ ਸੂਬਾ ਸਰਕਾਰ ਦੀ ਤਜਵੀਜ਼ ਨੂੰ ਪ੍ਰਵਾਨ ਕਰਨ ਲਈ ਧਨਵਾਦ ਕੀਤਾ ਹੈ। ਇਹ ਸੜਕੀ ਪ੍ਰਾਜੈਕਟ 'ਭਾਰਤਮਾਲਾ ਪਰਿਯੋਜਨਾ' ਦੇ ਪਹਿਲੇ ਪੜਾਅ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਦਾ ਹਿੱਸਾ ਹੈ। ਮੁੱਖ ਮੰਤਰੀ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਸੁਖਬੀਰ ਸਿੰਘ ਸੰਧੂ ਦਾ ਵੀ ਇਸ ਵੱਕਾਰੀ ਸੜਕੀ ਪ੍ਰਾਜੈਕਟ ਨੂੰ ਮਨਜ਼ੂਰ ਕਰਨ ਲਈ ਧਨਵਾਦ ਕੀਤਾ ਹੈ ਜਿਹੜਾ ਬਿਆਸ ਨੂੰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨਾਲ ਜੋੜਦਾ ਜੋ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਕਸਬਾ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਇਸ ਸੜਕੀ ਪ੍ਰਾਜੈਕਟ ਨੂੰ ਚਾਰ ਮਾਰਗੀ ਸੜਕ ਵਜੋਂ ਅਪਗ੍ਰੇਡ ਕਰਨ ਦੇ ਨਾਲ ਇਸ ਖਿੱਤੇ ਦੇ ਸਰਬ ਪੱਖੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਇਸ ਖਿੱਤੇ ਦੀ ਧਾਰਮਕ ਸੈਰ ਸਪਾਟਾ ਦੀ ਸੰਭਾਵਨਾ ਨੂੰ ਵੀ ਲਾਭ ਪੁੱimageimageਜੇਗਾ ਅਤੇ ਉਦਯੋਗਿਕ ਸ਼ਹਿਰ ਬਟਾਲਾ ਦੇ ਬੁਨਿਆਦੀ ਢਾਂਚਾ ਨੂੰ ਵੀ ਹੁਲਾਰਾ ਮਿਲੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement