'ਆਪ' ਨੇ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਲਈ ਪੰਜਾਬ 'ਚ ਕਢਿਆ ਮੋਮਬੱਤੀ ਮਾਰਚ
Published : Sep 18, 2021, 6:59 am IST
Updated : Sep 18, 2021, 6:59 am IST
SHARE ARTICLE
IMAGE
IMAGE

'ਆਪ' ਨੇ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਲਈ ਪੰਜਾਬ 'ਚ ਕਢਿਆ ਮੋਮਬੱਤੀ ਮਾਰਚ

ਚੰਡੀਗੜ੍ਹ, 17 ਸਤੰਬਰ (ਨਰਿੰਦਰ ਸਿੰਘ ਝਾਂਮਪੁਰ) : ਆਮ ਆਦਮੀ ਪਾਰਟੀ (ਆਪ) ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁਧ ਚਲਦੇ ਅੰਦੋਲਨ ਵਿਚ ਸ਼ਹੀਦ ਹੋਏ 650 ਤੋਂ ਜ਼ਿਆਦਾ ਕਿਸਾਨਾਂ ਨੂੰ  ਪੰਜਾਬ ਭਰ ਵਿਚ ਮੋਮਬੱਤੀ ਮਾਰਚ ਕੱਢ ਕੇ ਸ਼ਰਧਾਂਜਲੀ ਭੇਂਟ ਕੀਤੀ | 
ਸ਼ੁਕਰਵਾਰ ਨੂੰ  ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਵਿਚ ਪਾਰਟੀ ਦੇ ਬੁਲਾਰੇ, ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦਸਿਆ ਕਿ ਆਪ ਦੇ ਵਿਧਾਇਕਾਂ, ਲੋਕ ਸਭਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ, ਅਹੁਦੇਦਾਰਾਂ ਅਤੇ ਵਰਕਰਾਂ ਨੇ 17 ਸਤੰਬਰ ਨੂੰ  ਕਾਲੇ ਦਿਨ ਵਜੋਂ ਮਨਾਇਆ | ਮਾਨਸਾ ਬਠਿੰਡਾ, ਸੰਗਰੂਰ, ਬਰਨਾਲਾ, ਪਠਾਨਕੋਟ, ਫ਼ਿਰੋਜ਼ਪੁਰ, ਫ਼ਰੀਦਕੋਟ, ਜਲੰਧਰ, ਅੰਮਿ੍ਤਸਰ, ਹੁਸ਼ਿਆਰਪੁਰ ਸਮੇਤ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ 'ਤੇ ਕਾਲੀਆਂ ਪੱਟੀਆਂ ਬੰਨ ਕੇ ਮੋਮਬੱਤੀ ਮਾਰਚ ਕੱਢੇ ਗਏ | 'ਆਪ' ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਮੋਮਬੱਤੀ ਮਾਰਚ ਕੱਢਣ ਦੇ ਨਾਲ ਪੰਜਾਬ ਦੇ ਉਨ੍ਹਾਂ ਪ੍ਰਵਾਰਾਂ ਨੂੰ  ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਦਾ ਭਰੋਸਾ ਦਿਵਾਇਆ, ਜਿਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਅਪਣੇ ਪ੍ਰਵਾਰ ਮੈਂਬਰਾਂ ਨੂੰ  ਖੋ ਦਿੱਤਾ ਹੈ | ਸੰਧਵਾਂ ਨੇ ਕਿਹਾ ਕਿ ਸਾਲ 2020 ਵਿਚ 17 ਸਤੰਬਰ ਨੂੰ  ਤਿੰਨ ਕਾਲੇ ਖੇਤੀ ਕਾਨੂੰਨਾਂ ਬਾਰੇ ਬਿੱਲ ਲੋਕ ਸਭਾ ਵਿਚ ਪਾਸ ਕੀਤੇ ਜਾਣ ਕਾਰਨ ਇਸ ਦਿਨ ਨੂੰ  ਕਾਲੀਆਂ ਪੱਟੀਆਂ ਬੰਨ ਕੇ ਕਾਲੇ ਦਿਨ ਦੇ ਰੂਪ ਵਜੋਂ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿਸਾਨ ਆਗੂਆਂ ਨਾਲ ਆਪ ਹਰ ਮੋਰਚੇ 'ਤੇ ਡੱਟ ਕੇ ਖੜੀ ਹੈ |ਸੰਧਵਾਂ ਨੇ ਅਦਾਲੀ ਦਲ ਬਾਦਲ ਵੱਲੋਂ ਦਿੱਲੀ ਵਿੱਚ ਮਨਾਏ ਗਏ ਕਾਲੇ ਦਿਨ ਨੂੰ  ਇੱਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਚੰਗਾ ਹੁੰਦਾ ਬਾਦਲ ਐਂਡ ਕੰਪਨੀ ਪੰਜਾਬ ਦੇ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਆਪਣੇ ਮੂੰਹਾਂ 'ਤੇ ਪਸ਼ਚਾਤਾਪ ਦੀ ਕਾਲਖ਼ ਮਲ ਕੇ ਕਾਲਾ ਦਿਨ ਮਨਾਉਂਦੀ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਪੂਰਾ ਯੋਗਦਾਨ ਪਾਇਆ ਹੈ | ਜੇ ਹਰਸਿਮਰਤ ਕੌਰ ਬਾਦਲ ਆਰਡੀਨੈਂਸ 'ਤੇ ਬਤੌਰ ਕੇਂਦਰੀ ਮੰਤਰੀ ਦਸਤਖ਼ਤ ਨਾ ਕਰਦੀ ਤਾਂ ਕਿਸਾਨਾਂ ਲਈ ਇਹ ਕਾਲਾ ਦਿਨ ਕਦੇ ਨਹੀਂ ਆਉਂਦਾ | 
ਐਸਏਐਸ-ਨਰਿੰਦਰ-15-2ਸੀ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement