ਵਿਜੀਲੈਂਸ ਨੇ ਏ.ਐਸ.ਆਈ. ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਿਆ
Published : Sep 18, 2021, 5:15 pm IST
Updated : Sep 18, 2021, 5:15 pm IST
SHARE ARTICLE
File Photo
File Photo

ਐਸਆਈ ਫਰਜੰਦ ਲਾਲ ਨੂੰ ਅੰਮ੍ਰਿਤਸਰ ਜਿਲੇ ਦੇ ਪਿੰਡ ਡੱਲਾ ਰਾਜਪੂਤਾਂ ਦੇ ਪ੍ਰਗਟ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਸੀ।

 

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਲੋਹਾਰਕਾ ਰੋਡ, ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਏਐਸਆਈ ਫਰਜੰਦ ਲਾਲ ਨੂੰ ਅੰਮ੍ਰਿਤਸਰ ਜਿਲੇ ਦੇ ਪਿੰਡ ਡੱਲਾ ਰਾਜਪੂਤਾਂ ਦੇ ਪ੍ਰਗਟ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਸੀ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਹੈ ਕਿ ਉਸ ਨੇ ਸਥਾਨਕ ਅਦਾਲਤ ਵਿੱਚ ਚੱਲ ਰਹੇ ਇੱਕ ਕੇਸ ਦੇ ਸਬੰਧ ਵਿੱਚ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਾਉਣ ਲਈ ਅਰਜ਼ੀ ਦਿੱਤੀ ਹੈ ਅਤੇ ਏਐਸਆਈ ਉਕਤ ਅਰਜ਼ੀ ਸਬੰਧੀ ਪੁਲਿਸ ਰਿਪੋਰਟ ਅੱਗੇ ਭੇਜਣ ਬਦਲੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਪਰ ਸੌਦਾ ਰੁਪਏ 5000 ਰੁਪਏ ਵਿੱਚ ਤੈਅ ਹੋਇਆ ਹੈ।  ਸ਼ਿਕਾਇਤਕਰਤਾ ਦੀ ਜਾਣਕਾਰੀ ਦੀ ਤਸਦੀਕ ਕਰਨ  ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਹਰਕਤ ਵਿੱਚ ਆਈ ਅਤੇ ਮੁਲਜ਼ਮ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਉੱਤੇ ਹੀ ਗ੍ਰਿਫਤਾਰ ਕਰ ਲਿਆ ਗਿਆ।

 

             ਉਨਾਂ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement