ਐਕਟਿਵਾ 'ਤੇ ਟਿਊਸ਼ਨ ਪੜ੍ਹਨ ਜਾ ਰਹੀਆਂ ਭੈਣਾਂ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ, ਉਪਰ ਚੜ੍ਹਿਆ ਟਰੱਕ
Published : Sep 18, 2022, 3:48 pm IST
Updated : Sep 18, 2022, 5:27 pm IST
SHARE ARTICLE
photo
photo

ਇਕ ਭੈਣ ਗੰਭੀਰ ਜ਼ਖਮੀ

 

ਸੰਗਰੂਰ: ਸੰਗਰੂਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਮੂਨਕ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਐਕਟਿਵਾ 'ਤੇ ਟਿਊਸ਼ਨ ਜਾ ਰਹੀਆਂ ਭੈਣਾਂ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ।  ਇਸ ਹਾਦਸੇ ਵਿਚ ਇਕ ਲੜਕੀ ਦੀ ਦਰਦਨਾਕ ਮੌਤ ਹੋ ਗਈ। ਜਦਕਿ ਦੂਜੀ ਲੜਕੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਰੀਤਿੰਦਰ ਕੌਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਦੋਵੇਂ ਭੈਣਾਂ ਟਿਊਸ਼ਨ ਪੜ੍ਹਣ ਲਈ ਸਕੂਟੀ ‘ਤੇ ਸਵਾਰ ਹੋ ਕੇ ਪਿੰਡ ਬਲਰਾ ਤੋਂ ਮੂਨਕ ਜਾ ਰਹੀਆਂ ਸਨ। ਰਸਤੇ ਵਿੱਚ ਟਰੱਕ ਚਾਲਕ ਵੱਲੋਂ ਉਨ੍ਹਾਂ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ ਗਈ। ਟੱਕਰ ਤੋਂ ਬਾਅਦ ਇੱਕ ਕੁੜੀ ਈ-ਬਾਈਕ ਸਕੂਟੀ ਸਣੇ ਖੇਤਾਂ ਵਿੱਚ ਜਾ ਡਿੱਗੀ ਜਦਕਿ ਦੂਜੀ ਸੜਕ ‘ਤੇ। ਸੜਕ ‘ਤੇ ਡਿੱਗਣ ਵਾਲੀ ਕੁੜੀ ਦੇ ਸਿਰ ‘ਤੇ ਟਰੱਕ ਦਾ ਟਾਇਰ ਚੜ੍ਹ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਬੱਚੀ ਦੇ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲਾ ਦਰਜ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement