ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ
Published : Sep 18, 2022, 12:04 am IST
Updated : Sep 18, 2022, 12:04 am IST
SHARE ARTICLE
image
image

ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ

ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨਾਲ ਕੀਤੀ ਮੀਟਿੰਗ

ਐਸ.ਏ.ਐਸ. ਨਗਰ, 17 ਸਤੰਬਰ (ਨਰਿੰਦਰ ਸਿੰਘ ਝਾਮਪੁਰ) : ਪੰਜਾਬ ਸਰਕਾਰ ਇਸ ਸੀਜ਼ਨ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ | ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਡੀ ਬੋਰਡ ਭਵਨ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਸਕੱਤਰਾਂ ਨਾਲ ਉੱਚ ਪਧਰੀ ਮੀਟਿੰਗ ਕਰ ਕੇ ਮੰਡੀ ਬੋਰਡ ਵਲੋਂ ਨਿਰਵਿਘਨ ਖ਼ਰੀਦ ਲਈ ਕੀਤੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ |
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਤੇ ਚੁਕਾਈ ਦੇ ਨਾਲ ਨਾਲ ਅਨਾਜ਼ ਮੰਡੀਆਂ ਵਿਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ  ਅਨਾਜ ਮੰਡੀਆਂ ਵਿਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿਤੇ |  ਉਨ੍ਹਾਂ ਨੇ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾਂ, ਪਖ਼ਾਨੇ ਆਦਿ ਵਰਗੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ | ਧਾਲੀਵਾਲ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ  ਹਦਾਇਤ ਕੀਤੀ ਹੈ ਕਿ ਸੂਬੇ ਭਰ ਦੇ ਸਾਰੇ 1806 ਖ਼ਰੀਦ ਕੇਂਦਰਾਂ ਵਿਚ ਪੁਖਤਾ ਪ੍ਰਬੰਧ ਕਰਨ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ | ਖੇਤੀਬਾੜੀ ਮੰਤਰੀ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਸਕੱਤਰ ਮੰਡੀ ਬੋਰਡ ਰਵੀ ਭਗਤ ਨੂੰ  ਝੋਨੇ ਦੇ ਇਸ ਸੀਜ਼ਨ ਦੌਰਾਨ ਖਰੀਦ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿਚ ਰਹਿਣ ਲਈ ਕਿਹਾ | ਅਧਿਕਾਰੀਆਂ ਨੇ ਦਸਿਆ ਕਿ ਸੂਬੇ ਦੀਆਂ ਮਾਰਕੀਟ ਕਮੇਟੀਆਂ ਰਾਹੀਂ ਝੋਨੇ ਦੀ ਖਰੀਦ ਲਈ ਮੁੱਖ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਫ਼ੀਲਡ ਸਟਾਫ਼ ਵੀ ਖ਼ਰੀਦ ਕਾਰਜਾਂ ਨੂੰ  ਸੁਚਾਰੂ ਢੰਗ ਨਾਲ  ਨੇਪਰੇ ਚੜਾਉਣ ਲਈ ਆਪਣੀਆਂ ਡਿਊਟੀਆਂ ਨਿਭਾਉਣਗੇ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement