ETT ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਰੱਦ
Published : Sep 18, 2023, 6:26 pm IST
Updated : Sep 18, 2023, 6:26 pm IST
SHARE ARTICLE
File Photo
File Photo

ਸੋਨੀਆ ਮਲਹੋਤਰਾ ਨੇ ਜਨਰਲ ਜਾਤੀ ਨਾਲ ਸਬੰਧਿਤ ਹੋਣ ਦੇ ਬਾਵਜੂਦ ਬੀਸੀ ਸਰਟੀਫਿਕੇਟ ਬਣਵਾ ਕੇ ਲਈ ਸਰਕਾਰੀ ਨੌਕਰੀ

 ਚੰਡੀਗੜ੍ਹ -  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ, ਪਟਿਆਲਾ ਵੱਲੋਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1, ਪਟਿਆਲਾ ਦੀ ਈ.ਟੀ.ਟੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। 

ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ, ਉਸ ਨੇ ਕੰਬੋਜ ਸਿੱਖ ਵਿਅਕਤੀ (ਪੱਛੜੀ ਸ਼੍ਰੇਣੀ) ਨਾਲ ਵਿਆਹ ਤੋਂ ਬਾਅਦ ਬੀ.ਸੀ ਸਰਟੀਫਿਕੇਟ ਬਣਾਇਆ ਹੋਇਆ ਸੀ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ ਅਧਿਆਪਕਾ ਦੀ ਸਰਕਾਰੀ ਨੋਕਰੀ ਪ੍ਰਾਪਤ ਕੀਤੀ ਹੈ। 

ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ.ਸੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ.ਸੀ ਸਰਟੀਫਿਕੇਟ ਨੰ: 2697 ਮਿਤੀ 17.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement