SC ਅਤੇ BC ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ
Published : Sep 18, 2024, 8:48 pm IST
Updated : Sep 18, 2024, 8:48 pm IST
SHARE ARTICLE
Dr. Baljit Kaur
Dr. Baljit Kaur

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ

Punjab News : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ ਕਰਦਿਆਂ ਕੀਤਾ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤੀਆਂ ਅਤੇ ਤਰੱਕੀਆਂ ਦੌਰਾਨ ਓਪਨ ਮੈਰਿਟ ਰਿਜ਼ਰਵ ਸ਼੍ਰੇਣੀ ਉਮੀਦਵਾਰ (ਜਨਰਲ ਕੈਟਾਗਿਰੀ ਉਮੀਦਵਾਰ ਦੀ ਮੈਰਿਟ ਤੱਕ ਸਾਰੇ ਰਿਜਰਵ ਸ਼੍ਰੇਣੀ ਉਮੀਦਵਾਰਾਂ) ਨੂੰ ਰੋਸਟਰ ਨੁਕਤਿਆਂ ਉੱਤੇ ਰਾਖਵਾਂਕਰਨ  ਵਿੱਚ ਨਾ ਗਿਣਨ ਸਬੰਧੀ, ਵਿਭਾਗੀ ਭਰਤੀਆਂ ਦੌਰਾਨ ਰਿਜ਼ਰਵ ਸ਼੍ਰੇਣੀ ਉਮੀਦਵਾਰਾਂ ਨੂੰ ਅੰਕਾਂ ਅਤੇ ਅਪਲਾਈ ਫੀਸਾਂ ਵਿੱਚ ਬਣਦੀ ਛੋਟ ਦੇਣ ਸਬੰਧੀ, ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਸਮੇਂ ਰਾਖਵਾਂਕਰਨ ਲਾਗੂ ਕਰਨ ਸਬੰਧੀ ਅਤੇ ਸਿੱਖਿਆ ਬੋਰਡ ਵੱਲੋਂ ਐਸ.ਸੀ ਅਤੇ ਬੀ.ਸੀ ਵਿਦਿਆਰਥੀਆਂ ਤੋਂ ਲਈ ਜਾਂਦੀ ਪ੍ਰੀਖਿਆ ਫੀਸ ਬੰਦ ਕਰਦੇ ਹੋਏ ਇਸਦੀ ਅਦਾਇਗੀ ਸਮਾਜਿਕ ਨਿਆਂ ਵਿਭਾਗ ਵੱਲੋਂ ਕਰਨ ਸਬੰਧੀ ਆਦਿ ਮੰਗਾਂ ਤੋਂ ਜਾਣੂ ਕਰਵਾਇਆ ਗਿਆ। ਡਾ ਬਲਜੀਤ ਕੌਰ ਨੇ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਨੋਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਵਿਭਾਗ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement