ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ
Published : Sep 18, 2024, 4:49 pm IST
Updated : Sep 18, 2024, 4:49 pm IST
SHARE ARTICLE
The tragic death of the only brother of two sisters in a road accident
The tragic death of the only brother of two sisters in a road accident

ਗੁਰਦੁਆਰਾ ਸਾਹਿਬ ਤੋਂ ਪਰਤਦਿਆਂ ਨੌਜਵਾਨਾਂ ਨਾਲ ਵਾਪਰਿਆ ਭਾਣਾ

ਫਿਰੋਜ਼ਪੁਰ : ਫ਼ਿਰੋਜ਼ਪੁਰ ਤੋਂ ਇਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਸਵੇਰੇ 4 ਵਜੇ ਨਜ਼ਦੀਕੀ ਪਿੰਡ ਤਰ੍ਹਾਂ  ਵਾਲਾ ਵਿਖੇ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਿਕ ਮੋਟਰਸਾਈਕਲ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਹੋ ਗਈ।ਇਸ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨਦੀ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਕਰਨਦੀਪ ਸਿੰਘ ਪੁੱਤਰ ਸੁੱਖਾ ਸਿੰਘ ਆਪਣੇ ਦੋਸਤ ਕਰਮਜੀਤ ਪੁੱਤਰ ਲਖਵਿੰਦਰ ਸਿੰਘ ਨਾਲ ਸਵੇਰੇ ਤੜਕੇ ਨੇੜਲੇ ਪਿੰਡ ਛਾਂਗਾ ਖ਼ੁਰਦ ਵਿਖੇ ਗੁ. ਨਾਨਕਸਰ ਠਾਠ ਤੋਂ ਸੰਪਟ ਪਾਠ 'ਚ ਹਾਜ਼ਰੀ ਭਰ ਕੇ ਘਰ ਵਾਪਸ ਆ ਰਿਹਾ ਸੀ ਕਿ ਸਾਹਮਣਿਓਂ ਆਉਂਦੀ ਹੋਈ ਰੇਤਾ ਦੀ ਟਰਾਲੀ ਨਾਲ ਇਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਕਰਨਦੀਪ (19) ਪੁੱਤਰ ਸੁੱਖਾ ਸਿੰਘ ਦੀ ਮੌਕੇ ਉਤੇ ਮੌਤ ਹੋ ਗਈ ਜਦਕਿ ਇਸ ਦਾ ਦੂਜਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।  ਮ੍ਰਿਤਕ 19 ਸਾਲਾ ਨੌਜਵਾਨ ਕਰਨਦੀਪ ਸਿੰਘ ਦੋ ਭੈਣਾਂ ਦਾ ਇਕਲੌਤਾ ਅਤੇ ਛੋਟਾ ਭਰਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement