Punjab News: ਬਠਿੰਡਾ 'ਚ ਗੱਦਿਆਂ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਨਾਲ ਤਿੰਨ ਮਜ਼ਦੂਰਾਂ ਦੀ ਹੋਈ ਮੌਤ
Published : Sep 18, 2024, 8:50 am IST
Updated : Sep 18, 2024, 8:50 am IST
SHARE ARTICLE
Three workers died in a terrible fire in a mattress factory in Bathinda
Three workers died in a terrible fire in a mattress factory in Bathinda

Punjab News: ਅੱਗ ਇੰਨੀ ਭਿਆਨਕ ਸੀ ਕਿ ਉਹ ਤੇਜ਼ੀ ਨਾਲ ਫੈਲ ਰਹੀ ਸੀ

 

 Punjab News: ਪਿੰਡ ਗਹਿਰੀ ਬੁੱਟਰ ਵਿਖੇ ਗੱਦਿਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਬਠਿੰਡਾ ਫਾਇਰ ਬ੍ਰਗੇਡ ਦੀਆਂ ਗੱਡੀਆਂ ਪਹੁੰਚੀਆਂ ਪਰ ਅੱਗ ਇੰਨੀ ਭਿਆਨਕ ਸੀ ਕਿ ਉਹ ਤੇਜ਼ੀ ਨਾਲ ਫੈਲ ਰਹੀ ਸੀ ਅਤੇ ਅੱਗ ਦੇ ਸੇਕ ਕਾਰਨ ਫੈਕਟਰੀ ਦਾ ਸ਼ੈਡ ਡਿੱਗ ਗਿਆ। ਹਾਲਾਤ ਬੇਕਾਬੂ ਹੁੰਦੇ ਵੇਖ ਜ਼ਿਲ੍ਹਾ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ।

ਉਥੇ ਹੀ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਤੋਂ ਇਲਾਵਾ ਰਿਫਾਇਨਰੀ ਅਤੇ ਹਰਿਆਣਾ ਦੇ ਡੱਬਵਾਲੀ ਤੋਂ ਫਾਇਰ ਟੈਂਡਰ ਮੰਗਾਏ ਗਏ। ਕਿਸੇ ਅਣਸਖਾਵੀ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਵੱਖ-ਵੱਖ ਥਾਣਿਆਂ ਤੋਂ ਪੁਲਿਸ ਵੱਲ ਤੈਨਾਤ ਕੀਤਾ ਗਿਆ ਪਰ ਇਸ ਭਿਆਨਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ।

ਇਸ ਸਬੰਧੀ ਫੈਕਟਰੀ ਵਿੱਚ ਹੀ ਕੰਮ ਕਰਨ ਵਾਲੇ ਮਜ਼ਦੂਰ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਸਮੇਤ ਪੰਜ ਮਜ਼ਦੂਰ ਰੈਂਪ ਲਗਾ ਰਹੇ ਸਨ। ਇਸ ਦੌਰਾਨ ਹੀ ਭਿਆਨਕ ਅੱਗ ਲੱਗ ਗਈ ਅਤੇ ਉਹ ਮਜ਼ਦੂਰ ਫੈਕਟਰੀ ਵਿੱਚੋਂ ਭੱਜ ਕੇ ਬਾਹਰ ਆ ਗਏ, ਜਦੋਂ ਕਿ ਉਹਨਾਂ ਦੇ ਤਿੰਨ ਸਾਥੀ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਦਾ ਕੋਈ ਪਤਾ ਨਹੀਂ ਚੱਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਉਧਰ ਅੱਗ ਦੀ ਘਟਨਾ ਦਾ ਪਤਾ ਚੱਲਦੇ ਹੀ ਮੌਕੇ 'ਤੇ ਪਹੁੰਚੇ ਬਠਿੰਡਾ ਦੇ ਏਡੀਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਹੋਰ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਮੰਗਵਾਏ ਗਏ ਸਨ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ, ਪਰੰਤੂ ਇਸ ਘਟਨਾ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋਈ ਹੈ, ਜਿੰਨਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਅੱਗ ਕਿਸ ਤਰ੍ਹਾਂ ਲੱਗੀ। ਉਹਨਾਂ ਦੱਸਿਆ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement