ਸੂਬੇ ਵਿੱਚ 2125917 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 1952.34 ਕਰੋੜ ਰੁਪਏ ਦਾ ਕੀਤਾ ਭੁਗਤਾਨ 
Published : Oct 18, 2018, 5:56 pm IST
Updated : Oct 18, 2018, 5:56 pm IST
SHARE ARTICLE
Paddy
Paddy

ਪੰਜਾਬ ਵਿੱਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 2125917 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ....

ਚੰਡੀਗੜ੍ਹ (ਭਾਸ਼ਾ) :  ਪੰਜਾਬ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 2125917 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 1952.34 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 2125917 ਮੀਟ੍ਰਿਕ ਟਨ ਝੋਨੇ ਵਿੱਚੋਂ 2088487 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 37430 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

PaddyPaddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 673867 ਟਨ, ਮਾਰਕਫੈੱਡ ਵੱਲੋਂ 518466 ਟਨ ਅਤੇ ਪਨਸਪ ਵੱਲੋਂ 426350 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 212535 ਮੀਟ੍ਰਿਕ ਟਨ ਅਤੇ 218889 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 38380 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।  

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement